Friday, May 22, 2026

ਅੰਡਰ ਟ੍ਰਾਇਲ ਰਿਵੀਊ ਕਮੇਟੀ ਦੀ ਮੀਟਿੰਗ ‘ਚ ਜੇਲ੍ਹ ਬੰਦੀਆਂ ਸਬੰਧੀ ਵੱਖ-ਵੱਖ ਦਿਸ਼ਾ-ਨਿਰਦੇਸ਼ ਜਾਰੀ

ਨਵਾਂਸ਼ਹਿਰ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅੰਡਰ ਟ੍ਰਾਇਲ ਰਿਵੀਊ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ.ਐਸ.ਪੀ ਅਲਕਾ ਮੀਨਾ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਹੋਏ।ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜੇਲ੍ਹ ਵਿਚ ਬੰਦ ਬਿਮਾਰ ਕੈਦੀਆਂ ਅਤੇ ਹਵਾਲਾਤੀਆਂ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ।
                                      ਇਸ ਤੋਂ ਇਲਾਵਾ ਉਨ੍ਹਾਂ ਕੋਵਿਡ-19 ਤੋਂ ਬਚਾਅ ਲਈ ਹਵਾਲਾਤੀਆਂ ਅਤੇ ਕੈਦੀਆਂ ਨੂੰ ਆਪਸੀ ਦੂਰੀ ਬਣਾਈ ਰੱਖਣ ਅਤੇ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਹੱਥ ਧੋਣ ਸਬੰਧੀ ਜਾਗਰੂਕ ਕਰਨ ਸਬੰਧੀ ਵੀ ਨਿਰਦੇਸ਼ ਦਿੱਤੇ।ਇਸ ਦੌਰਾਨ ਉਚ ਤਾਕਤੀ ਕਮੇਟੀ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਛੋਟੇ ਕੇਸਾਂ ਵਿਚ ਅੰਤਰਿਮ ਜ਼ਮਾਨਤ ਦੇਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

Check Also

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …