Wednesday, August 26, 2026

ਖ਼ਾਲਸਾ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਦਾ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 9 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦਾ ਯੂਨੀਵਰਸਿਟੀ ਸਮੈਸਟਰ ਪ੍ਰੀਖਿਆਵਾਂ ਦਾ ਬੀ.ਐਸ.ਸੀ (ਇਕਨਾਮਿਕਸ) ਦਾ ਨਤੀਜਾ ਸ਼ਾਨਦਾਰ ਰਿਹਾ।ਕਾਲਜ ਦੀਆਂ ਬੀ.ਐਸ.ਸੀ (ਇਕਨਾਮਿਕਸ) ਸਮੈਸਟਰ ਪਹਿਲਾ ਦੀਆਂ ਵਿਦਿਆਰਥਣਾਂ ਜੈਸਮੀਨ ਅਤੇ ਮੁਸਕਾਨ ਨੇ ਕਾਲਜ ’ਚ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ।
                  ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਬੀ.ਐਸ.ਸੀ (ਇਕਨਾਮਿਕਸ) ਸਮੈਸਟਰ ਤੀਜਾ ਦੀਆਂ ਵਿਦਿਆਰਥਣਾਂ ਮਨਮੀਤ ਕੌਰ ਅਤੇ ਪਾਇਲ ਨੇ ਕ੍ਰਮਵਾਰ ਪਹਿਲਾ ਅਤੇ ਦੂਜਾ ਅਤੇ ਸਮੈਸਟਰ 5ਵਾਂ ਦੀਆਂ ਵਿਦਿਆਰਥਣਾਂ ਡੌਲੀ ਨੇ ਪਹਿਲਾ ਅਤੇ ਅਰਸ਼ਦੀਪ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ।
                   ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਜਤਿੰਦਰ ਕੌਰ ਆਦਿ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …