ਪਠਾਨਕੋਟ, 9 ਜੁਲਾਈ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ
ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ 10 ਜੁਲਾਈ 2021 ਨੂੰ ਦੇਸ਼ ਭਰ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਸ਼੍ਰੀ ਮਹੁੰਮਦ ਗੁਲਜਾਰ, ਨੇ ਦੱਸਿਆ ਕਿ ਅੱਜ 10 ਜੁਲਾਈ ਨੂੰ ਜਿਲ੍ਹਾ ਕੋਰਟ ਕੰਪਲੈਕਸ ਪਠਾਨਕੋਟ ਦੀ ਸਾਰੀਆਂ ਅਦਾਲਤਾਂ ਵਿੱਚ ਨਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।ਮਾਨਯੋਗ ਜਿਲਾ ਅਤੇ ਸੈਸ਼ਨ ਜੱਜ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਦਾ ਮੁੱਖ ਮਨੋਰਥ/ਰਾਜੀਨਾਮੇਂ ਰਾਹੀਂ ਅਦਾਲਤੀ ਕੇਸਾਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਪੈਸਾ ਅਤੇ ਸਮਾਂ ਬਚ ਸਕੇ।ਗੰਭੀਰ ਕਿਸਮ ਦੇ ਫੋਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾਂ ਦੇ ਕੇਸ ਲੋਕ ਅਦਾਲਤ ਵਿੱਚ ਸੁਣੇ ਜਾਂਦੇ ਹਨ।ਜਿਸ ਨਾਲ ਦੋਵੇ ਪਾਰਟੀਆਂ ਦੇ ਆਪਸੀ ਭਾਈਚਾਰੇ ਵਧਦਾ ਹੈ ਅਤੇ ਆਮ ਜਨਤਾ ਵੀ ਉਕਤ ਲੋਕ ਅਦਾਲਤ ਦੇ ਵਿੱਚ ਆਪਣਾ ਕੇਸ ਲਗਾ ਕੇ ਇਸ ਦਾ ਫਾਇਦਾ ਉਠਾਉਣ ।
ਉਨ੍ਹਾਂ ਦੱਸਿਆ ਕਿ ਨੈਸਨਲ ਲੋਕ ਅਦਾਲਤ ਨਾਲ ਛੇਤੀ ਤੇ ਸਸਤਾ ਨਿਆਂ ਮਿਲਦਾ ਹੈ।ਇਸ ਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ।ਇਸ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ।ਫੈਸਲਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਕਰਵਾਇਆ ਜਾਂਦਾ ਹੈ।ਲੋਕ ਅਦਾਲਤ ਵਿੱਚ ਫੈਸਲੇ ਹੋਣ ਉਪੰਰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਿਸ ਮਿਲ ਜਾਂਦੀ ਹੈ ਅਤੇ ਇਸ ਦਾ ਫੈਸਲਾ ਅੰਤਿਮ ਹੁੰਦਾ ਹੈ।
Check Also
ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ …
Punjab Post Daily Online Newspaper & Print Media