ਨਵਾਂਸ਼ਹਿਰ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ.
ਸ਼ੇਨਾ ਅਗਰਵਾਲ ਦੀਆਂ ਹਦਾਇਤਾਂ ’ਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 047-ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੀ ਅਗਵਾਈ ਹੇਠ ਸੇਵਾ ਕੇਂਦਰ, ਨਵਾਂਸ਼ਹਿਰ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। ‘ਸਵੀਪ’ ਦੇ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਤਨਾਮ ਸਿੰਘ ਅਤੇ 047-ਨਵਾਂਸ਼ਹਿਰ ਦੇ ਨੋਡਲ ਅਫ਼ਸਰ ਸੁਰਜੀਤ ਸਿੰਘ ਮਝੂਰ ਨੇ ਹਾਜ਼ਰ ਲੋਕਾਂ ਨੂੰ ਫਰਵਰੀ 2022 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਆਨਲਾਈਨ ਜਾਂ ਬੀ.ਐਲ.ਓ ਰਾਹੀਂ ਵੋਟਾਂ ਬਣਵਾਉਣ, ਵੋਟ ਕੈਂਸਲ ਕਰਵਾਉਣ ਜਾਂ ਸੋਧ ਕਰਵਾਉਣ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕੀਤੀ।ਇਸ ਤੋਂ ਇਲਾਵਾ ਉਨ੍ਹਾਂ ਨੂੰ ਲੋਕਤੰਤਰ ਵਿਚ ਵੋਟ ਦੇ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਗਿਆ ਕਿ ਕਿਵੇਂ ਉਨ੍ਹਾਂ ਦੀ ਇਕ-ਇਕ ਵੋਟ ਕੀਮਤੀ ਹੈ।
ਇਸ ਮੌਕੇ ਸਹਾਇਕ ਨੋਡਲ ਅਫ਼ਸਰ 047 ਮਹਿੰਦਰ ਸਿੰਘ, ਰਣਜੀਤ ਸਿੰਘ ਤੋਂ ਇਲਾਵਾ ਐਸ.ਡੀ.ਐਮ ਦਫ਼ਤਰ ਅਤੇ ਸੇਵਾ ਕੇਂਦਰ ਦਾ ਸਟਾਫ਼ ਹਾਜ਼ਰ ਸੀ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media