ਨਵਾਂਸ਼ਹਿਰ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਪੈਟਰੋਲ ਪੰਪਾਂ ਅਤੇ ਬੈਂਕਾਂ ਵਿੱਚ ਡਕੈਤੀਆਂ ਤੇ ਲੁੱਟ ਖੋਹ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਹਰੇਕ ਬੈਂਕ ਅਤੇ ਪੈਟਰੋਲ ਪੰਪ ਵਾਸਤੇ ਸੀ.ਸੀ.ਟੀ.ਵੀ ਕੈਮਰੇ ਜ਼ਰੂਰੀ ਕਰਾਰ ਦਿਤੇ ਹਨ।ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਇਹ ਸੀ.ਸੀ.ਟੀ. ਵੀ ਕੈਮਰੇ ਘੱਟੋ-ਘੱਟ 7 ਦਿਨ ਦੀ ਰਿਕਾਰਡਿੰਗ ਸਮਰੱਥਾ ਰੱਖਣ ਵਾਲੇ ਹੋਣੇ ਚਾਹੀਦੇ ਹਨ।ਇਹ ਹੁਕਮ 5 ਸਤੰਬਰ 2021 ਤੱਕ ਲਾਗੂ ਰਹਿਣਗੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …