Tuesday, November 24, 2026

ਬਿਨਾਂ ਮਾਸਕ ਵਾਲੇ 537 ਵਿਅਕਤੀਆਂ ਦੇ ਪੁਲਿਸ ਨੇ ਕਰਵਾਏ ਕੋਵਿਡ ਟੈਸਟ-33 ਦੇ ਕੀਤੇ ਚਲਾਨ

ਨਵਾਂਸ਼ਹਿਰ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 537 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 33 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
              ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾਊਨ ਅਤੇ ਨਾਈਟ ਕਰਫਿੳੂ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ।ਉਨ੍ਹਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …