Sunday, April 19, 2026

‘ਕੋਵਿਡ ਸਮੇਂ ’ਚ ਸਿਹਤ ਦਾ ਧਿਆਨ ਕਿਵੇਂ ਰੱਖਿਆ ਜਾਵੇ’ ਵਿਸ਼ੇ ਬਾਰੇ ਵੈਬੀਨਾਰ

ਅੰਮ੍ਰਿਤਸਰ, 12 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ.ਟੀ ਰੋਡ ਵਿਖੇ ‘ਕੋਵਿਡ-19 ਦੇ ਸਮੇਂ ’ਚ ਸਿਹਤ ਦਾ ਧਿਆਨ ਕਿਵੇਂ ਰੱਖਿਆ ਜਾਵੇ’ ਵਿਸ਼ੇ ’ਤੇ ਅਮਨਦੀਪ ਹਸਪਤਾਲ ਦੇ ਸਹਿਯੋਗ ਨਾਲ ਆਨਲਾਈਨ ਵਿਚਾਰ ਵਟਾਂਦਰਾ ਕਰਨ ਲਈ ਵੈਬੀਨਾਰ ਦਾ ਆਯੋਜਨ ਕੀਤਾ ਗਿਆ।
                  ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਵੈਬੀਨਾਰ ’ਚ ਡਾ. ਕੰਵਰਜੀਤ ਸਿੰਘ (ਐਮ.ਡੀ ਮੈਡੀਸਨ) ਡਾ. ਰਿਸ਼ਬ ਸਹਿਗਲ, ਡਾ. ਹਿਮਾਂਸ਼ੂ ਸ਼ਰਮਾ ਨੇ ਆਪਣੇ ਵਿਚਾਰਾਂ ਰਾਹੀਂ ਭਾਗ ਲੈ ਰਹੇ ਪੰਜਾਬ ਦੇ ਕਾਲਜਾਂ ਦੇ ਤਕਰੀਬਨ 500 ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਕੋਵਿਡ-19 ਦੀ ਦੂਸਰੀ ਅਤੇ ਤੀਸਰੀ ਲਹਿਰ ਬਾਰੇ ਜਾਣਕਾਰੀ ਪ੍ਰਦਾਨ ਕੀਤੀ।ਵੈਬੀਨਾਰ ਦੀ ਸ਼ੁਰੂਆਤ ਪਿ੍ਰੰ: ਡਾ. ਹਰਪ੍ਰੀਤ ਕੌਰ ਨੇ ਆਪਣੇ ਸਵਾਗਤੀ ਭਾਸ਼ਣ ਰਾਹੀਂ ਕੀਤੀ, ਜਿਸ ’ਚ ਉਨ੍ਹਾਂ ਅਮਨਦੀਪ ਹਸਪਤਾਲ ਦੇ ਸਹਿਯੋਗ ਲਈ ਡਾ. ਅਮਨਦੀਪ ਕੌਰ ਅਤੇ ਸਮੂੰਹ ਗਰੁੱਪ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਵੈਬੀਨਾਰ ’ਚ ਮੁੱਖ ਸਰੋਤ ਵਜੋਂ ਭੂਮਿਕਾ ਨਿਭਾਅ ਰਹੇ ਡਾਕਟਰਾਂ ਦਾ ਸਵਾਗਤ ਕੀਤਾ।
                 ਉਨ੍ਹਾਂ ਕਿਹਾ ਕਿ ਕੋਵਿਡ-19 ਵਰਗੀ ਮਹਾਂਮਾਰੀ ਦੌਰਾਨ ਸਮਾਜ ’ਚ ਵੱਖ-ਵੱਖ ਤਰ੍ਹਾਂ ਦੇ ਬਦਲਾਅ ਆਏ ਹਨ ਅਤੇ ਹਰੇਕ ਖੇਤਰ ਨੂੰ ਇਸ ਭਿਆਨਕ ਮਹਾਂਮਾਰੀ ਨੇ ਸਿੱਧੇ ਜਾਂ ਅਸਿੱਧੇ ਰੂਪ ’ਚ ਪ੍ਰਭਾਵਿਤ ਕੀਤਾ ਹੈ। ਜ਼ਰੂਰਤ ਹੈ ਕਿ ਇਸ ਬੀਮਾਰੀ ਨਾਲ ਨਿਪਟਣ ਲਈ ਸਰਕਾਰ ਅਤੇ ਡਾਕਟਰਾਂ ਦੀ ਸਲਾਹ ਮੰਨੀ ਜਾਵੇ।
ਵੈਬੀਨਾਰ ਦੌਰਾਨ ਡਾਕਟਰਾਂ ਦੀ ਸਮੂੰਹ ਟੀਮ ਨੇ ਕੋਵਿਡ-19, ਇਸ ਦੇ ਲੱਛਣਾਂ, ਬਚਾਅ, ਪ੍ਰਮੁੱਖ ਦਵਾਈਆਂ, ਵੈਕਸੀਨ, ਐਂਟੀਬਾਡੀਜ਼ ਟੈਸਟ, ਕੋਵਿਡ ਟੈਸਟ ਜਿਹੇ ਜੁੜੇ ਵਿਸ਼ਿਆਂ ਸਬੰਧੀ ਜਾਣਕਾਰੀ ਦਿੱਤੀ ਅਤੇ ਕੋਵਿਡ ਦੌਰਾਨ ਸਿਹਤ ਅਤੇ ਖਾਣੇ ਸਬੰਧੀ ਸਵਾਲਾਂ ਦੇ ਜਵਾਬ ਵੀ ਦਿੱਤੇ।
                   ਪ੍ਰੋਗਰਾਮ ਦਾ ਆਯੋਜਨ ਕਾਲਜ ਦੇ ਸ੍ਰੀਮਤੀ ਰਾਜਵਿੰਦਰ ਕੌਰ ਅਤੇ ਡਾ. ਅਵਨੀਤ ਕੌਰ (ਅਸਿਸਟੈਂਟ ਪ੍ਰੋਫ਼ੈਸਰ) ਦੀ ਯੋਗ ਅਗਵਾਈ ਹੇਠ ਕੀਤਾ ਗਿਆ।
ਵੈਬੀਨਾਰ ਦੇ ਅੰਤ ’ਚ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਸਮੂਹ ਟੀਮ ਦਾ ਧੰਨਵਾਦ ਕੀਤਾ ਅਤੇ ਸਮਾਜਿਕ ਦੂਰੀ, ਮਾਸਕ ਅਤੇ ਹੱਥਾਂ ਨੂੰ ਸੈਨੇਟਾਈਜ਼ ਕਰਨ ’ਤੇ ਜ਼ੋਰ ਦਿੱਤਾ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …