Thursday, July 23, 2026

ਆਈ.ਟੀ.ਆਈ ਉਟਾਲਾਂ ‘ਚ ਕੋਵਿਡ-19 ਮਹਾਂਮਾਰੀ ਦੇ ਬਚਾਓ ਲਈ ਟੀਕਾਕਰਨ ਕੈਂਪ

ਸਮਰਾਲਾ, 12 ਜੁਲਾਈ (ਇੰਦਰਜੀਤ ਸਿੰਘ ਕੰਗ) – ਪ੍ਰਮੁੱਖ ਸਿੱਖਿਆ ਸਕੱਤਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਬਲਜੀਤ ਸਿੰਘ ਚੇਅਰਮੈਨ ਆਈ.ਐਮ.ਸੀ ਅਤੇ ਜਤਿੰਦਰ ਕੁਮਾਰ ਸ਼ਰਮਾ ਪ੍ਰਿੰਸੀਪਲ ਆਈ.ਟੀ.ਆਈ ਉਟਾਲਾਂ ਦੀ ਰਹਿਨੁਮਾਈ ਵਿੱਚ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਸੰਸਥਾ ਦੇ ਸਟਾਫ ਅਤੇ ਸਿਖਿਆਰਥੀਆਂ ਨੂੰ ਦੁਨੀਆਂ ਭਰ ਵਿੱਚ ਫੈਲੀ ਕੋਵਿਡ-19 ਮਹਾਂਮਾਰੀ ਦੇ ਬਚਾਅ ਲਈ ਟੀਕਾਕਰਨ ਕੈਂਪ ਲਗਾਇਆ ਗਿਆ।
                    ਇਸ ਮੌਕੇ ਚੇਅਰਮੈਨ ਅਤੇ ਪ੍ਰਿੰਸੀਪਲ ਵਲੋਂ ਸਿੱਖਿਆਰਥੀਆਂ ਨਾਲ ਇਸ ਬਿਮਾਰੀ ਦੇ ਬਚਾਓ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਵੱਧ ਤੋਂ ਵੱਧ ਟੀਕਰਨ ਲਈ ਸਿਖਿਆਰਥੀਆਂ ਨੂੰ ਪ੍ਰੇਰਿਤ ਕੀਤਾ।ਇਸ ਕੈਂਪ ਦੌਰਾਨ ਲਗਭਗ 200 ਦੇ ਕਰੀਬ ਸਟਾਫ ਅਤੇ ਸਿੱਖਿਆਰਥੀਆਂ ਦਾ ਟੀਕਾਕਰਨ ਕੀਤਾ ਗਿਆ।

Check Also

ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ

50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …