Tuesday, November 24, 2026

ਰੈਜ਼ੀਡੈਂਟਸ ਵੈਲਫੇਅਰ ਸੋਸਾਇਟੀ ਵਲੋਂ ਕੋਵਿਡ ਵੈਕਸੀਨੇਸ਼ਨ ਕੈਂਪ

ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਰੈਜ਼ੀਡੈਂਟਸ ਵੈਲਫੇਅਰ ਸੁਸਾਇਟੀ ਆਦਰਸ਼ ਨਗਰ ਤੇ ਲਾਭ ਨਗਰ ਰਾਮ ਤੀਰਥ ਰੋਡ ਵਲੋਂ ਸਿਵਲ ਸਰਜਨ ਦੇ ਸਹਿਯੋਗ ਸਦਕਾ ਕੋਵਿਡ ਵੇਕਸੀਨੇਸ਼ਨ ਟੀਕਾਕਰਨ ਕੈਂਪ ਲਗਾਇਆ ਗਿਆ।ਜਿਸ ਵਿੱਚ ਸਿਵਲ ਸਰਜਨ ਦਫਤਰ ਤੋਂ ਮੈਡੀਕਲ ਅਫਸਰ ਡਾਕਟਰ ਜੀਵਨਜੋਤ ਸਿੰਘ ਆਪਣੀ ਟੀਮ ਨਾਲ ਹਾਜ਼ਰ ਹੋਏ ਅਤੇ ਇਲਾਕਾ ਨਿਵਾਸੀਆਂ ਨੂੰ ਕੋਵਿਡ ਤੋਂ ਬਚਣ ਲਈ ਵੈਕਸੀਨੇਸ਼ਨ ਲਗਾਈ।
                    ਡਾਕਟਰ ਜੀਵਨਜੋਤ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ ਦੀ ਤੀਜ਼ੀ ਲਹਿਰ ਤੋਂ ਬਚਾਅ ਲਈ ਵੈਕਸੀਨੇਸ਼ਨ ਜਰੂਰ ਲਗਵਾਉਣ।ਰੈਜ਼ੀਡੈਂਟਸ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਕਰਨਲ ਕੁਲਦੀਪ ਸਿੰਘ ਸੰਧੂ ਨੇ ਮੈਡੀਕਲ ਅਫਸਰ ਜੀਵਨਜੋਤ ਸਿੰਘ ਅਤੇ ਉਹਨਾਂ ਨਾਲ ਆਈ ਟੀਮ ਦਾ ਧੰਨਵਾਦ ਕੀਤਾ।
                   ਇਸ ਮੌਕੇ ਸੁਸਾਇਟੀ ਦੇ ਸੀਨੀ ਮੀਤ ਪ੍ਰਧਾਨ ਸੁਰਿੰਦਰ ਸਿੰਘ ਰਾਣਾ, ਮੀਤ ਪ੍ਰਧਾਨ ਜਗਤਾਰ ਸਿੰਘ ਔਲਖ, ਮੀਤ ਪ੍ਰਧਾਨ ਬਲਦੇਵ ਸਿੰਘ ਭੰਗੂ, ਜਨਰਲ ਸਕੱਤਰ ਏ.ਪੀ.ਐਸ ਮਾਨ, ਮੀਤ ਸਕੱਤਰ ਦਰਸ਼ਨ ਕੁਮਾਰ, ਸਕੱਤਰ ਮਹਿੰਦਰ ਸਿੰਘ ਸੰਧੂ, ਚਰਨਜੀਤ ਸਿੰਘ ਪੰਨੂ ਜਥੇਬੰਦਕ ਸਕੱਤਰ, ਮੀਤ ਪ੍ਰਧਾਨ ਗੁਰਦਿਆਲ ਸਿੰਘ ਰੰਧਾਵਾ , ਸਲਾਹਕਾਰ ਅਰਦਿਮਨ ਸਿੰਘ ਢਿੱਲੋਂ ਤੇ ਜਸਵੰਤ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …