Wednesday, August 26, 2026

ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ (ਕੰਨਿਆ) ਸਮਰਾਲਾ ਨੇ ਲਗਾਇਆ ਲਾਇਬ੍ਰੇਰੀ ਲੰਗਰ

ਸਮਰਾਲਾ, 13 ਜੁਲਾਈ (ਇੰਦਰਜੀਤ ਸਿੰਘ ਕੰਗ) – ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਦੀ ਅਗਵਾਈ ‘ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਕੰਨਿਆ) ਸਮਰਾਲਾ ਵਲੋਂ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਪਿੰਡਾਂ ਵਿੱਚ ਲਾਇਬਰੇਰੀ ਲੰਗਰ ਲਗਾਉਣ ਤੋਂ ਇਲਾਵਾ ਗੁਰਦੁਆਰਾ ਸ੍ਰੀ ਵਿਸ਼ਵਕਰਮਾ ਸਾਹਿਬ ਦੇ ਬਾਹਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਸਮਰਾਲਾ ਵਿੱਚ ਲਾਇਬ੍ਰੇਰੀ ਲੰਗਰ ਲਗਾਇਆ ਗਿਆ। ਜਿਸ ਵਿੱਚ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਅਤੇ ਸਮੂਹ ਸਟਾਫ ਵਲੋਂ ਬਚਿਆਂ ਨੂੰ ਕਿਤਾਬਾਂ ਵੰਡੀਆਂ ਗਈਆਂ।ਮਾਪਿਆਂ ਅਤੇ ਬੱਚਿਆਂ ਵਿੱਚ ਕਿਤਾਬਾਂ ਲੈਣ ਅਤੇ ਦੇਖਣ ਲਈ ਭਾਰੀ ਉਤਸ਼ਾਹ ਪਾਇਆ ਗਿਆ।ਸਕੂਲ ਦੇ ਸਟਾਫ ਵਲੋਂ ਕਿਤਾਬਾਂ ਵੰਡਣ ਦੌਰਾਨ ਕੋਵਿਡ ਦੀਆਂ ਹਦਾਇਤਾਂ ਦਾ ਪਾਲਣ ਕੀਤਾ ਗਿਆ।ਗੁਰਦੁਆਰਾ ਸਾਹਿਬ ਦੇ ਬਾਹਰ ਸਕੂਲ ਵਲੋਂ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ।
                       ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ, ਸਕੂਲ ਮੀਡੀਆ ਇੰਚਾਰਜ਼ ਪ੍ਰਵੀਨ ਕੁਮਾਰ (ਕੰਪਿਊਟਰ ਅਧਿਆਪਕ), ਮੈਡਮ ਰੇਨੁਕਾ ਧੀਰ, ਮੁਨੀਸ਼ ਕੁਮਾਰ, ਲਾਇਬ੍ਰੇਰੀ ਇੰਚਾਰਜ਼ ਮੈਡਮ ਬਲਜਿੰਦਰ ਕੌਰ ਅਤੇ ਸਮੂਹ ਸਟਾਫ ਨੇ ਵੀ ਯੋਗਦਾਨ ਪਾਇਆ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …