Wednesday, August 26, 2026

ਸਰਕਾਰੀ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਮੰਗ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਪ੍ਰਧਾਨ ਹਰਦੀਪ ਸਿੰਘ ਚਾਹਲ ਨੇ

Charanjit Gumtala

ਸਰਕਾਰੀ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਮੰਗ ਕੀਤੀ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਿਖੇ ਇੱਕ ਪੱਤਰ ਵਿੱਚ ਉਨ੍ਹਾਂ ਕਿਹਾ ਹੈ ਕਿ ਕਰੋਨਾ ਕਾਰਨ ਪਿਛਲੇ ਲੰਬੇ ਸਮੇਂ ਤੋਂ ਸਕੂਲ ਬੰਦ ਚਲੇ ਆ ਰਹੇ ਸਨ, ਹੁਣ ਸਰਕਾਰ ਨੇ ਸਕੂਲ ਤਾਂ ਖੋਲ੍ਹ ਦਿੱਤੇ ਹਨ।ਪਰ ਉਥੇ ਵਿਦਿਆਰਥੀਆਂ ਨੂੰ ਨਹੀਂ ਸੱਦਿਆ ਜਾ ਰਿਹਾ, ਕੇਵਲ ਸਟਾਫ਼ ਆਉਂਦਾ ਹੈ।ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾਂਦੀ ਹੈ।ਕੇਵਲ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਫੋਨ ਦਿੱਤੇ ਗਏ ਹਨ।ਹੈਰਾਨੀ ਦੀ ਗੱਲ ਹੈ ਕਿ ਐਨਾ ਸਮਾਂ ਬੀਤ ਜਾਣ ਦੇ ਬਾਵਜ਼ੂਦ ਵੀ ਬਾਕੀ ਵਿਦਿਆਰਥੀਆਂ ਨੂੰ ਫੋਨ ਨਹੀਂ ਦਿੱਤੇ ਗਏ।ਉਨਾਂ ਕਿਹਾ ਕਿ ਕਿਉਂਕਿ ਸਰਕਾਰੀ ਸਕੂਲਾਂ ਵਿੱਚ ਕੇਵਲ ਗਰੀਬ ਵਿਦਿਆਰਥੀ ਪੜ੍ਹਦੇ ਹਨ, ਜਿਨ੍ਹਾਂ ਦੇ ਮਾਪੇ ਉਨ੍ਹਾਂ ਨੂੰ ਸਮਾਰਟ ਫੋਨ ਖਰੀਦ ਕੇ ਨਹੀਂ ਦੇ ਸਕਦੇ।ਇਸ ਲਈ ਸੂਬਾ ਸਰਕਾਰ ਸਮਾਰਟ ਫੋਨ ਸਭ ਵਿਦਿਆਰਥੀਆਂ ਨੂੰ ਦੇਵੇ ਤਾਂ ਜੋ ਉਹ ਵੀ ਪ੍ਰਾਈਵੇਟ ਸਕੂਲਾਂ ਵਾਂਗ ਆਪਣੀ ਪੜ੍ਹਾਈ ਜਾਰੀ ਰੱਖ ਸਕਣ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …