Sunday, June 21, 2026

ਡੇਅਰੀ ਫਾਰਮਿੰਗ ਲਈ ਆਨਲਾਈਨ ਸਿਖਲਾਈ ਕੋਰਸ ਦਾ ਦਾਖਲਾ 15 ਜੁਲਾਈ ਤੱਕ

ਅੰਮ੍ਰਿਤਸਰ, 14 ਜੁਲਾਈ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ ਲਈ ਆਨਲਾਈਨ ਡੇਅਰੀ ਸਿਖਲਾਈ ਕੋਰਸ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਸਾਹਮਣੇ ਵੇਰਕਾ ਮਿਲਕ ਪਲਾਂਟ ਵੇਰਕਾ ਵਿਖੇ ਮਿਤੀ 15 ਜੁਲਾਈ 2021 ਤੱਕ ਫਾਰਮ ਜਮ੍ਹਾਂ ਕਰਵਾ ਸਕਦੇ ਹਨ।
               ਕਸਮੀਰ ਸਿੰਘ ਗੋਰਾਇਆ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਸਿਖਲਾਈ ਕਰਵਾਈ ਜਾਣੀ ਹੈ।ਜਿਲਾ ਅੰਮ੍ਰਿਤਸਰ ਨਾਲ ਸਬੰਧਤ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜ਼ੋ ਘੱਟੋ-ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 50 ਸਾਲ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜ਼ਾਈ ਵਾਸਤੇ ਜ਼ਮੀਨ ਦਾ ਪ੍ਰਬੰਧ ਹੋਵੇ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।
                ਉਨ੍ਹਾਂ ਕਿਹਾ ਕਿ ਸਿਖਲਾਈ ਉਪਰੰਤ ਵਿਭਾਗ ਵਲੋਂ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸਹੂਲਤ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25% ਜਨਰਲ ਅਤੇ 33% ਅ.ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ।
                     ਚਾਹਵਾਨ ਲੜਕੇ/ਲੜਕੀਆਂ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫੋਟੋ ਲੈ ਕੇ 15 ਜੁਲਾਈ 2021 ਤੱਕ ਫਾਰਮ ਭਰਵਾ ਸਕਦੇ ਹਨ।ਵਧੇਰੇ ਜਾਣਕਾਰੀ ਲਈ ਟੈਲੀਫੋਨ ਨੰ: 0183-2263083 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …