Monday, April 13, 2026

ਮਗਨਰੇਗਾ ਮੁਲਾਜ਼ਮਾਂ ਵਲੋਂ ਹੜਤਾਲ ਜਾਰੀ, ਆਉਣ ਵਾਲੇ ਦਿਨਾਂ ‘ਚ ਤੇਜ਼ ਕੀਤਾ ਜਾਵੇਗਾ ਸੰਘਰਸ਼ – ਨਰਿੰਦਰ ਕੁਮਾਰ

ਸਮਰਾਲਾ, 14 ਜੁਲਾਈ (ਇੰਦਰਜੀਤ ਸਿੰਘ ਕੰਗ) – ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਕੰਟਰੈਕਟ ਤੇ ਡਿਊਟੀ ਕਰ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਸੇਵਾਵਾਂ ਪੰਚਾਇਤ ਵਿਭਾਗ ਵਿੱਚ ਰੈਗੂਲਰ ਕਰਵਾਉਣ ਲਈ ਕੀਤੀ ਗਈ ਹੜਤਾਲ ਅੱਜ ਪੰਜਵੇਂ ਦਿਨ ਵੀ ਬੀ.ਡੀ.ਪੀ.ਓ ਦਫ਼ਤਰ ਸਮਰਾਲਾ ਵਿਖੇ ਜਾਰੀ ਰਹੀ।
                  ਮੀਡੀਆ ਨੂੰ ਜਾਣਕਾਰੀ ਦਿੰਦਿਆ ਬਲਾਕ ਪ੍ਰਧਾਨ ਨਰਿੰਦਰ ਕੁਮਾਰ ਨੇ ਕਿਹਾ ਕਿ ਪਿਛਲੇ ਚਾਰ ਵਿੱਤੀ ਸਾਲਾਂ ਦੌਰਾਨ ਪੰਜਾਬ ਸਰਕਾਰ ਨੇ ਪੇਂਡੂ ਵਿਕਾਸ ਲਈ ਇਕ ਆਨਾ ਨਹੀਂ ਖਰਚਿਆਂ ਜਦੋਂ ਕਿ ਪਿੰਡਾਂ ਦਾ ਸਮੁੱਚਾ ਵਿਕਾਸ ਨਰੇਗਾ ਤਹਿਤ ਹੋਇਆ ਹੈ।ਲੰਘੇ ਵਿੱਤੀ ਸਾਲ ਦੌਰਾਨ ਨਰੇਗਾ ਮੁਲਾਜ਼ਮਾਂ ਨੇ ਲਗਭਗ 1600 ਕਰੋੜ ਰੁਪਏ ਖਰਚ ਕੇ ਪਿੰਡਾਂ ਦੀ ਆਰਥਿਕ ਅਤੇ ਭੌਤਿਕ ਦਸ਼ਾ ਸੁਧਾਰ ਦਿੱਤੀ ਹੈ।ਜਿਸ ਸਦਕਾ ਅੱਜ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਪਿੰਡਾਂ ਵਿੱਚ ਜਾਣ ਜੋਗੇ ਰਹਿ ਗਏ ਹਨ।ਪਰ ਪਿੰਡਾਂ ਦੇ 16 ਲੱਖ ਮਜ਼ਦੂਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵਾਲੇ ਨਰੇਗਾ ਮੁਲਾਜ਼ਮ ਅੱਜ ਖੁਦ ਬੇਰੁਜ਼ਗਾਰ ਹਨ।ਪਿਛਲੇ ਚਾਰ ਸਾਲਾਂ ਤੋਂ ਨਰੇਗਾ ਮੁਲਾਜ਼ਮਾਂ ਨੂੰ ਲਗਾਤਾਰ ਸਰਕਾਰ ਵਲੋਂ ਲਾਰਿਆਂ ਵਿੱਚ ਰੱਖਿਆ ਜਾ ਰਿਹਾ।ਹੁਣ ਜਦੋਂ ਕੱਝ ਕਰਨ ਦਾ ਸਮਾਂ ਆਇਆ ਤਾਂ ਸਰਕਾਰ ਨੇ ਠੇਕਾ ਮੁਲਾਜ਼ਮਾਂ ਲਈ ਬਣਾਈ ਜਾ ਰਹੀ ਪਾਲਿਸੀ ਵਿਚੋਂ ਕੇਂਦਰੀ ਸਕੀਮਾਂ ਦੇ ਮੁਲਾਜ਼ਮਾਂ ਨੂੰ ਬਾਹਰ ਰੱਖਣ ਦਾ ਖਰੜਾ ਤਿਆਰ ਕਰਕੇ ਨਰੇਗਾ ਮੁਲਾਜ਼ਮਾਂ ਨਾਲ ਵਿਸ਼ਵਾਸ਼ਘਾਤ ਕੀਤਾ ਹੈ।ਉਹਨਾਂ ਕਿਹਾ ਕਿ ਅੱਗੇ ਸੂਬਾ ਕਮੇਟੀ ਜੋ ਵੀ ਪ੍ਰੋਗਰਾਮ ਦੇਵੇਗੀ, ਉਸ ‘ਤੇ ਉਹ 101 ਫੀਸਦ ਖਰੇ ਉਤਰਨਗੇ।
                   ਇਸ ਮੌਕੇ ਹੋਰਨਾਂ ਤੋਂ ਇਲਾਵਾ ਲਖਵਿੰਦਰ ਸਿੰਘ ਏ.ਪੀ.ਓ, ਇੰਦਰਪ੍ਰੀਤ ਕੌਰ ਲੇਖਾਕਾਰ, ਹਰਜਿੰਦਰ ਸਿੰਘ ਸੀ.ਏ, ਪ੍ਰਗਟ ਸਿੰਘ, ਪ੍ਰਭਜੋਤ ਸਿੰਘ, ਤੇਜਿੰਦਰ ਸਿੰਘ ਅਤੇ ਦਲਵੀਰ ਸਿੰਘ ਜੀ.ਆਰ.ਐਸ ਵੀ ਧਰਨੇ ‘ਚ ਮੌਜ਼ੂਦ ਸਨ।

Check Also

ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ

ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …