Monday, April 13, 2026

ਨੌਜਵਾਨ ਦੀ ਸ਼ੱਕੀ ਹਾਲਾਤ ‘ਚ ਮੌਤ

ਲੋਕਾਂ ਨੇ ਪੰਜਾਬ ਸਰਕਾਰ ‘ਤੇ ਸੂਬੇ ਵਿੱਚੋਂ ਨਸ਼ੇ ਖਤਮ ਕਰਨ ‘ਤੇ ਚੁੱਕੇ ਸਵਾਲ

ਧੂਰੀ, 15 ਜੁਲਾਈ (ਪ੍ਰਵੀਨ ਧੂਰੀ) – ਧੂਰੀ ਸ਼ਹਿਰ ਦੇ ਇੱਕ ਨੌਜਵਾਨ ਅਕਸ਼ੈ ਰਾਣਾ ਦੀ ਭੇਦ ਭਰੀ ਹਾਲਤ ‘ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪ੍ਰੰਤੂ ਸ਼ਹਿਰ ਵਿੱਚ ਸੋਸ਼ਲ ਮੀਡੀਆ ‘ਤੇ ਇਸ ਗੱਲ ਦੀ ਚਰਚਾ ਛਿੜੀ ਹੋਈ ਹੈ ਕਿ ਇਸ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ ਅਤੇ ਲੋਕ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲੀਆ ਚਿੰਨ੍ਹ ਲਗਾ ਰਹੇ ਹਨ ਕਿ ਪੰਜਾਬ ਵਿੱਚੋਂ ਨਸ਼ਾ ਨਹੀਂ, ਨੌਜਵਾਨ ਖਤਮ ਹੋ ਰਹੇ ਹਨ।
               ਪ੍ਰਾਪਤ ਕੀਤੀ ਗਈ ਜਾਣਕਾਰੀ ਅਨੁਸਾਰ ਅਕਸ਼ੈ ਰਾਣਾ (27) ਪੁੱਤਰ ਜੋਗਿੰਦਰ ਸਿੰਘ ਵਾਸੀ ਧੂਰੀ ਦਾ ਰਹਿਣ ਵਾਲਾ ਸੀ, ਜੋ ਕਿ ਅੱਜ ਧੂਰੀ ਵਿਖੇ ਇੱਕ ਦੁਕਾਨ ਦੇ ਉਪਰ ਬਣੇ ਚੁਬਾਰੇ ਵਿੱਚ ਨਸ਼ੇ ਦੀ ਓਵਰਡੋਜ਼ ਲੈਣ ਨਾਲ ਮ੍ਰਿਤਕ ਪਾਇਆ ਗਿਆ।ਇਸ ਘਟਨਾ ਦਾ ਪਤਾ ਲੱਗਣ ‘ਤੇ ਮ੍ਰਿਤਕ ਦੇ ਰਿਸ਼ਤੇਦਾਰ ਉਸ ਨੂੰ ਸਿਵਲ ਹਸਪਤਾਲ ਧੂਰੀ ਵਿਖੇ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਜਾਂਚ-ਪੜਤਾਲ ਕਰਨ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
                  ਥਾਣਾ ਸਿਟੀ ਧੂਰੀ ਦੇ ਸਹਾਇਕ ਥਾਣੇਦਾਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ।ਪੋਸਟ ਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕੀਤੀ ਜਾਵੇਗੀ ਅਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਲੱਗੇਗਾ।

Check Also

ਸੂਬਾ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ – ਖ਼ਜ਼ਾਨਾ ਮੰਤਰੀ ਚੀਮਾ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ …