ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144
ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ਼ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ (ਦਿਹਾਤੀ) ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਹੈ ਕਿ ਕਾਫੀ ਗਿਣਤੀ ਵਿਚ ਮੈਰਿਜ਼ ਪੈਲੇਸ ਚੱਲ ਰਹੇ ਹਨ ਅਤੇ ਇਨ੍ਹਾਂ ਪੈਲੇਸਾਂ ਵਿੱਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਨਾਲ ਲੈ ਕੇ ਜਾਣਾ ਅਤੇ ਹਵਾਈ ਫਾਇਰ ਕਰਨਾ ਇਕ ਜਸ਼ਨ ਜਿਹਾ ਬਣ ਗਿਆ ਹੈ।ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ।ਇਸ ਲਈ ਜ਼ਿਲ੍ਹਾ ਦਿਹਾਤੀ ਇਲਾਕੇ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ’ਤੇ ਰੋਕ ਲਗਾਈ ਜਾਣੀ ਅਤਿ ਜ਼ਰੂਰੀ ਹੈ।
ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 14 ਸਤੰਬਰ 2021 ਤੱਕ ਲਾਗੂ ਰਹੇਗਾ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …
Punjab Post Daily Online Newspaper & Print Media