Saturday, March 14, 2026

ਰੋਸ ਰੈਲੀਆਂ, ਧਰਨੇ ਅਤੇ ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮਿ੍ਰਤਸਰ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ , ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਦੇ ਇਲਾਕਿਆਂ ਵਿੱਚ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।
                    ਜਾਰੀ ਹੁਕਮ ਵਿਚ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਕੁਝ ਰਾਜਨੀਤਿਕ/ਕਿਸਾਨ ਅਤੇ ਹੋਰ ਜਥੇਬੰਦੀਆਂ ਜ਼ਿਲ੍ਹਾ ਪੱਧਰ ’ਤੇ ਰੋਸ, ਧਰਨੇ ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ।ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਕਾਨੂੰਨ ਦੀ ਸਥਿਤੀ ਵਿਗੜਣ ਦਾ ਡਰ ਬਣਿਆ ਰਹਿੰਦਾ ਹੈ।ਇਹ ਪਾਬੰਦੀ ਦਾ ਹੁਕਮ 03 ਸਤੰਬਰ 2021 ਤੱਕ ਲਾਗੂ ਰਹੇਗਾ

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …