ਪਠਾਨਕੋਟ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਈ ਗਵਰਨੈਂਸ ਕੋਆਰਡੀਨੇਟਰ ਪਠਾਨਕੋਟ ਰੂਬਲ ਸੈਣੀ ਨੇ ਦੱਸਿਆ ਕਿ ਉਸਾਰੀ ਕਾਮਿਆਂ ਨੂੰ ਵਿੱਤੀ
ਸਹਾਇਤਾ ਦੇਣ ਲਈ ਹੁਣ ਸੇਵਾ ਕੇਂਦਰਾਂ ਵਿੱਚ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਰਜ਼ਿਸਟਰਡ ਉਸਾਰੀ ਕਾਮੇ ਜੋ ਕੋਰੋਨਾ ਪਾਜ਼ਟਿਵ ਆਏ ਹਨ ਜਾਂ ਜਿੰਨ੍ਹਾਂ ਦੇ ਕਿਸੇ ਪਰਿਵਾਰਕ ਮੈਂਬਰ ਨੂੰ ਕੋਰੋਨਾ ਪਾਜ਼ਟਿਵ ਆਉਣ ਕਰਕੇ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ, ਉਹ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਆਪਣੇ ਨੇੜਲੇ ਦੇ ਸੇਵਾ ਕੇਂਦਰ ਵਿਖੇ ਜਾ ਕੇ ਲੋੜੀਂਦੇ ਦਸਤਾਵੇਜ਼ਾਂ ਦੇ ਆਧਾਰ ਤੇ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।ਇਹ ਰਜਿਸਟਰੇਸ਼ਨ ਸਿਰਫ ਆਨਲਾਈਨ ਹੀ ਉਪਲੱਬਧ ਹੈ, ਕੋਈ ਵੀ ਫਾਰਮ ਆਦਿ ਭਰਨ ਦੀ ਜ਼ਰੂਰਤ ਨਹੀਂ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media