Monday, December 23, 2024

ਮੈਡੀਕਲ ਖੇਤਰ ਦੇ ਵਿਦਿਆਰਥੀਆਂ ਲਈ ਜਾਰੀ ਕੀਤੀਆਂ ਦੋ ਅਹਿਮ ਪੁਸਤਕਾਂ

ਅੰਮ੍ਰਿਤਸਰ, 16 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਅਤੇ ਖੋਜਾਰਥੀਆਂ ਲਈ ਦੋ ਅਹਿਮ ਪੁਸਤਕਾਂ ਜਾਰੀ ਕੀਤੀਆਂ ਗਈਆਂ।ਇਨ੍ਹਾਂ ਪੁਸਤਕਾਂ ਵਿੱਚ ‘ਉਪਥੈਲ ਨੈਕਸਟ’ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਦੇ ਡੀਨ ਅਕੈਡਮਿਕ ਅਤੇ ਅੱਖਾਂ ਦੇ ਮਾਹਿਰ ਡਾ. ਸ਼ੌਕੀਨ ਸਿੰਘ ਤੇ ਡਾ. ਮਨੀਸ਼ ਛਾਬੜਾ ਵੱਲੋਂ ਲਿਖੀ ਗਈ ਹੈ, ਜਦਕਿ ਪੁਸਤਕ ‘ਬਾਇਓਕਮਿਸਟਰੀ’ ਡਾ. ਨਮਰਤਾ ਛਾਬੜਾ ਅਤੇ ਡਾ. ਸਾਹਿਬਾ ਕੁਕਰੇਜਾ ਨੇ ਸੰਪਾਦਿਤ ਕੀਤੀ ਹੈ।
                      ਬੀਬੀ ਜਗੀਰ ਕੌਰ ਨੇ ਪੁਸਤਕਾਂ ਜਾਰੀ ਕਰਨ ਮੌਕੇ ਪੁਸਤਕਾਂ ਦੇ ਲੇਖਕਾਂ ਅਤੇ ਸੰਪਾਦਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਇਕ ਬਹੁਤ ਹੀ ਜ਼ਿੰਮੇਵਾਰੀ ਵਾਲਾ ਕਾਰਜ਼ ਹੈ ਅਤੇ ਆਸ ਹੈ ਕਿ ਇਸ ਤੋਂ ਵਿਦਿਆਰਥੀਆਂ ਭਰਪੂਰ ਲਾਹਾ ਲੈਣਗੇ।ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਸ੍ਰੀ ਗੁਰੂ ਰਾਮਦਾਸ ਮੈਡੀਕਲ ਸੰਸਥਾ ਦੇ ਮਾਹਿਰ ਡਾਕਟਰਾਂ ਵੱਲੋਂ ਮੈਡੀਕਲ ਸਾਹਿਤ ਦੀ ਰਚਨਾ ਕੀਤੀ ਗਈ ਹੈ।
                           ਪੁਸਤਕ ਉਪਥੈਲ ਨੈਕਸਟ ਦੇ ਲੇਖਕ ਡਾ. ਸ਼ੌਕੀਨ ਸਿੰਘ ਨੇ ਦੱਸਿਆ ਕਿ ਇਹ ਪੁਸਤਕ ਐਮ.ਬੀ.ਬੀ.ਐਸ ਦੇ ਵਿਦਿਆਰਥੀਆਂ, ਪੋਸਟ ਗਰੈਜੂਏਟ ਲਈ ਟੈਸਟ ਦੀ ਤਿਆਰੀ ਅਤੇ ਅੱਖਾਂ ਦੇ ਮਰੀਜ਼ਾਂ ਦੀ ਚੰਗੀ ਦੇਖਭਾਲ ਨੂੰ ਮੁੱਖ ਰੱਖ ਕੇ ਤਿਆਰ ਕੀਤੀ ਗਈ ਹੈ।ਇਸ ਵਿਚ ਅੱਖਾਂ ਨਾਲ ਸਬੰਧਤ ਆਮ ਸਾਹਿਤ, ਮਰੀਜ਼ਾਂ ਨੂੰ ਚੈਕਅੱਪ ਕਰਨ ਦੀ ਵਿਧੀ, ਵੱਖ-ਵੱਖ ਤਰ੍ਹਾਂ ਦੇ ਸਵਾਲ-ਜਵਾਬ ਅਤੇ ਅੱਖਾਂ ਦੀ ਬਿਮਾਰੀਆਂ ਨੂੰ ਦਰਸਾਉਂਦੀਆਂ ਮਰੀਜ਼ਾਂ ਦੀਆਂ ਚਾਰ ਸੌ ਦੇ ਕਰੀਬ ਫੋਟੋਆਂ ਦਰਜ਼ ਹਨ।ਡਾ. ਸ਼ੌਕੀਨ ਸਿੰਘ ਅਤੇ ਡਾ. ਨਮਰਤਾ ਛਾਬੜਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਪੁਸਤਕਾਂ ਜਾਰੀ ਕਰਨ ਲਈ ਧੰਨਵਾਦ ਕੀਤਾ।ਇਸੇ ਦੌਰਾਨ ਪੀ.ਜੀ.ਆਈ ਦੇ ਡਾਇਰੈਕਟਰ ਡਾ. ਜਗਤ ਰਾਮ ਨੇ ਆਨਲਾਈਨ ਜੁੜ ਕੇ ਪੁਸਤਕਾਂ ਦੇ ਰਚੇਤਾ ਡਾ. ਸ਼ੌਕੀਨ ਸਿੰਘ, ਡਾ. ਮਨੀਸ਼ ਛਾਬੜਾ, ਡਾ. ਨਮਰਤਾ ਛਾਬੜਾ ਅਤੇ ਡਾ. ਸਾਹਿਬਾ ਕੁਕਰੇਜਾ ਨੂੰ ਮੁਬਾਰਕਬਾਦ ਦਿੱਤੀ।
                          ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਵਿਛੋਆ, ਜੋਧ ਸਿੰਘ ਸਮਰਾ, ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਵੀ.ਸੀ ਡਾ. ਦਲਜੀਤ ਸਿੰਘ, ਡਾਇਰੈਕਟਰ ਪ੍ਰਿੰਸੀਪਲ ਡਾ. ਮਨਜੀਤ ਸਿੰਘ ਉੱਪਲ, ਡੀਨ ਡਾ. ਏ.ਪੀ ਸਿੰਘ, ਡਾ. ਸ਼ੌਕੀਨ ਸਿੰਘ, ਡਾ. ਪੰਕਜ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਓ.ਐਸ.ਡੀ ਡਾ. ਸੁਖਬੀਰ ਸਿੰਘ, ਡਾ. ਅਮਰੀਕ ਸਿੰਘ ਲਤੀਫਪੁਰ ਆਦਿ ਮੌਜ਼ੂਦ ਸਨ।

Check Also

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਖ-ਵੱਖ ਮੁਕਾਬਲਿਆਂ ’ਚ ਅਵਲ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ …