Thursday, April 16, 2026

ਕੋਰੋਨਾ ਮਹਾਂਮਾਰੀ ਦੌਰਾਨ ਅਨਾਥ ਹੋਏ 22 ਬੱਚਿਆਂ ਦੀ ਹੁਣ ਤੱਕ ਕੀਤੀ ਗਈ ਪਛਾਣ – ਜ਼ਿਲ੍ਹਾ ਤੇ ਸੈਸ਼ਨ ਜੱਜ

ਬੱਚਿਆਂ ਦੇ ਪਾਲਣ-ਪੋਸ਼ਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਵਿੱਤੀ ਸਹਾਇਤਾ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਨਵਾਂਸਹਿਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਦੌਰਾਨ ਅਨਾਥ ਹੋਏ ਬੱਚਿਆਂ ਦੇ ਪਾਲਣ-ਪੋਸ਼ਣ ਲਈ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਤਹਿਤ ਪ੍ਰਤੀ ਮਹੀਨਾ 2 ਹਜ਼ਾਰ ਰੁਪਏ ਵਿੱਤੀ ਸਹਾਇਤਾ ਦੇਣੀ ਯਕੀਨੀ ਬਣਾਈ ਜਾਵੇ।
ਇਸ ਸਬੰਧੀ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਹੁਣ ਤੱਕ ਪਛਾਣੇ ਗਏ 22 ਬੱਚਿਆਂ ਵਿਚੋਂ 10 ਬੱਚਿਆਂ ਦੀ ਪਹਿਚਾਣ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੇ ਬਾਲ ਭਲਾਈ ਕਮੇਟੀ ਵੱਲੋਂ ਮੁਕੰਮਲ ਕੀਤੀ ਗਈ ਹੈ ਅਤੇ ਬਾਕੀ ਦੀ ਜਾਂਚ-ਪੜਤਾਲ ਜਾਰੀ ਹੈ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਧਿਆਨ ਵਿਚ ਵੀ ਕੋਈ ਇਹੋ ਜਿਹੇ ਬੱਚੇ ਹਨ, ਤਾਂ ਉਨ੍ਹਾਂ ਦੀ ਮਦਦ ਕਰਦਿਆਂ ਜ਼ਿਲ੍ਹਾ ਬਾਲ ਭਲਾਈ ਯੂਨਿਟ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
                   ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਨੇ ਦੱਸਿਆ ਕਿ ਬਾਕੀ ਰਹਿੰਦੇ 12 ਬੱਚਿਆਂ ਦੀ ਜਲਦ ਹੀ ਜਾਂਚ-ਪੜਤਾਲ ਕਰ ਕੇ ਉਨ੍ਹਾਂ ਨੂੰ ਵੀ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਦਾ ਲਾਭ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਇਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
                   ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੌਰਾਨ ਅਨਾਥ ਹੋਏ ਬੱਚਿਆਂ ਬਾਰੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਵਾਂਸ਼ਹਿਰ ਦਫ਼ਤਰ ਵਿਖੇ ਸੂਚਨਾ ਦਿੱਤੀ ਜਾ ਸਕਦੀ ਹੈ।ਇਸ ਤੋਂ ਇਲਾਵਾ ਫੋਨ ਨੰਬਰ 01823-223511 ਅਤੇ 01823-222322 `ਤੇ ਜਾਂ ਸਬੰਧਤ ਸੀ.ਡੀ.ਪੀ.ਓ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।

Check Also

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …