Thursday, April 16, 2026

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 2021 ਵਿਚ ਭੇਜਿਆ ਜਾਵੇਗਾ।ਇਸ ਸਬੰਧ ਵਿਚ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 15 ਅਗਸਤ 2021 ਤੱਕ ਜਮ੍ਹਾ ਕਰਵਾ ਸਕਣਗੇ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਭੇਜਿਆ ਜਾਵੇਗਾ।ਜਿਸ ਲਈ ਸ਼ਰਧਾਲੂ ਆਪਣੇ ਪਾਸਪੋਰਟ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰਾਂ ਦੀ ਸ਼ਿਫਾਰਸ ਸਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿੱਚ ਭੇਜਣ।ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ।
                  ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਕਿਹਾ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਨਾਲ ਹਰਿਆਣਾ ਦੇ ਸ਼ਰਧਾਲੂਆਂ ਲਈ ਵੀ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਲਗਵਾਉਣ ਲਈ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।ਹਰਿਆਣਾ ਸੂਬੇ ਦੇ ਕੋਟੇ ਤਹਿਤ ਸ਼ਰਧਾਲੂ ਸ਼੍ਰੋਮਣੀ ਕਮੇਟੀ ਦੇ ਉਪ ਦਫ਼ਤਰ ਕੁਰੂਕਸ਼ੇਤਰ ਹਰਿਆਣਾ ਵਿਖੇ ਆਪਣੇ ਪਾਸਪੋਰਟ ਭੇਜ ਸਕਦੇ ਹਨ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …