ਸੰਗਰੂਰ, 19 ਜੁਲਾਈ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਮੀਟਿੰਗ ਇਕਾਈ ਦੇ ਜਥੇਬੰਦਕ ਮੁਖੀ ਮਾਸਟਰ ਪਰਮ ਵੇਦ ਦੀ
ਪ੍ਰਧਾਨਗੀ ਹੇਠ ਸੰਗਰੂਰ ਵਿਖੇ ਹੋਈ।ਮੀਡੀਆ ਨੂੰ ਜਾਣਕਾਰੀ ਦਿੰਦਿਆਂ ਪ੍ਰੈਸ ਸਕੱਤਰ ਨਿਰਮਲ ਸਿੰਘ ਦੁੱਗਾਂ ਤੇ ਤਰਕਸ਼ੀਲ ਆਗੂ ਸੁਰਿੰਦਰ ਪਾਲ ਉਪਲੀ ਨੇ ਦੱਸਿਆ ਕਿ ਮੀਟਿੰਗ ਵਿੱਚ ਕੋਵਿਡ-19 ਵਾਇਰਸ ਦੇ ਬਦਲਦੇ ਰੂਪਾਂ, ਇਸ ਤੋਂ ਬਚਾਅ ਅਤੇ ਇਲਾਜ਼ ਬਾਰੇ 24 ਜੁਲਾਈ ਨੂੰ ਸ਼ਾਮ 6 ਵਜੇ ਸਥਾਨਕ ਅਫ਼ਸਰ ਕਲੋਨੀ ਵਿਖੇ ਵਿਚਾਰ ਗੋਸ਼ਟੀ ਕਰਵਾਉਣ ਦਾ ਫੈਸਲਾ ਕੀਤਾ ਗਿਆ।ਇਸ ਸਮਾਗਮ ਦੇ ਮੁੱਖ ਬੁਲਾਰੇ ਡਾਕਟਰ ਅਮਨਦੀਪ ਅਗਰਵਾਲ ਹੋਣਗੇ।ਇਸ ਸਮੇਂ ਬਲੈਕ ਫੰਗਸ, ਵੈਕਸੀਨੇਸ਼ਨ ਦੇ ਪ੍ਰਭਾਵ, ਮਨੱਖੀ ਰੋਗ ਪ੍ਰਤੀਰੋਧਕ ਸ਼ਕਤੀ ਤੇ ਪੋਸ਼ਟਿਕ ਭੋਜਨ ਬਾਰੇ ਵੀ ਵਿਚਾਰ ਸਾਂਝੇ ਕੀਤੇ ਜਾਣਗੇ।ਮੀਟਿੰਗ ਵਿੱਚ ਪਿਛਲੇ ਦਿਨਾਂ ‘ਚ ਸੁਸਾਇਟੀ ਕੋਲ ਆਏ ਕੇਸਾਂ ਬਾਰੇ ਮੈਂਬਰਾਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ।
ਮੀਟਿੰਗ ਵਿੱਚ ਤਰਕਸ਼ੀਲ ਮੈਗਜ਼ੀਨ ਦੇ ਨਵੇਂ ਅੰਕ ਵੰਡਿਆ ਗਿਆ ਤੇ ਤਰਕਸ਼ੀਲ ਸੁਸਾਇਟੀ ਦੇ ਬੁਲਾਰੇ ਤਰਕਸ਼ੀਲ ਮੈਗਜ਼ੀਨ ਦੇ ਪਾਠਕਾਂ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ।ਮੀਟਿੰਗ ਵਿੱਚ ਸਵਰਨਜੀਤ ਸਿੰਘ, ਗੁਰਦੀਪ ਸਿੰਘ ਲਹਿਰਾ, ਸੁਖਦੇਵ ਸਿੰਘ ਕਿਸ਼ਨਗੜ੍ਹ, ਪ੍ਰਗਟ ਸਿੰਘ ਬਾਲੀਆਂ, ਰਣਜੀਤ ਸਿੰਘ, ਲੈਕਚਰਾਰ ਕ੍ਰਿਸ਼ਨ ਸਿੰਘ, ਰਘਬੀਰ ਸਿੰਘ, ਚਰਨ ਕਮਲ ਸਿੰਘ ਨੇ ਸ਼ਮੂਲੀਅਤ ਕੀਤੀ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media