ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਕੋਵਿਡ-19 ਮਹਾਂਮਾਰੀ ਤੋਂ ਦੇਸ਼ਵਾਸੀਆਂ ਨੂੰ ਬਚਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮੁਫ਼ਤ ਟੀਕਾਕਰਣ ਦੀ
ਮੁਹਿੰਮ ਵਿੱਢਣ ਤੋਂ ਬਾਅਦ ਦੇਸ਼ ਭਰ ਵਿੱਚ ਵੱਖੋ-ਵੱਖ ਥਾਵਾਂ ‘ਤੇ ਵੈਕਸੀਨੇਸ਼ਨ ਕੈਂਪ ਲਾ ਕੇ ਵੱਡੇ ਪੱਧਰ ‘ਤੇ ਟੀਕਾਕਰਣ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੰਮ੍ਰਿਤਸਰ ਅਤੇ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਪਿਛਲੇ ਪੰਜ ਦਿਨਾਂ ਤੋਂ ਮੋਬਾਈਲ ਵੈਨ ਦੇ ਜ਼ਰੀਏ ਕੋਵਿਡ-19 ਦੇ ਮੁਫ਼ਤ ਟੀਕਾਕਰਣ ਬਾਰੇ ਜਾਣਕਾਰੀ ਦਿੱਤੀ ਗਈ।ਇਸ ਮੁਹਿੰਮ ਦੇ ਅਖੀਰਲੇ ਦਿਨ ਲੋਹਗੜ੍ਹ ਗੇਟ, ਰੇਲਵੇ ਕਲੋਨੀ, ਛੇਹਰਟਾ, ਪੁਤਲੀਘਰ, ਨਰਾਇਣਗੜ੍ਹ, ਨੂਰ ਸ਼ਾਹ ਕਲੋਨੀ, ਜੀ.ਐਨ.ਡੀ.ਯੂ ਰੋਡ, ਕਬੀਰ ਪਾਰਕ, ਗੁਰੂ ਗੋਬਿੰਦ ਨਗਰ ਅਤੇ ਗੋਲਡਨ ਐਵਨਿਊ ਸਣੇ ਹੋਰਨਾਂ ਇਲਾਕਿਆਂ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਇਸ ਜਾਗਰੂਕਤਾ ਮੁਹਿੰਮ ਦੌਰਾਨ ਲੋਕਾਂ ਨੇ ਵਿਭਾਗ ਦੇ ਅਧਿਕਾਰੀਆਂ ਤੋਂ ਕੋਵਿਡ-19 ਟੀਕਾਕਰਣ ਬਾਰੇ ਕਈ ਤਰ੍ਹਾਂ ਦੇ ਸਵਾਲ ਕੀਤੇ ਅਤੇ ਆਪਣੇ ਸ਼ੰਕੇ ਦੂਰ ਕੀਤੇ। ਇਸ ਦੌਰਾਨ ਮਾਸਕ ਤੋਂ ਬਿਨ੍ਹਾਂ ਬਾਜ਼ਾਰਾਂ ਅਤੇ ਸੜਕਾਂ ‘ਤੇ ਘੁੰਮ ਰਹੇ ਲੋਕਾਂ ਨੂੰ ਮਾਸਕ ਅਤੇ ਪੰਫਲੈਂਟ ਵੰਡੇ ਗਏ।
ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਪਬਲੀਸਿਟੀ ਅਫ਼ਸਰ ਗੁਰਮੀਤ ਸਿੰਘ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦਾ ਇਹ ਦੌਰ ਹਰ ਦੇਸ਼ ਵਾਸੀ ਲਈ ਚੁਣੌਤੀਪੂਰਨ ਹੈ।ਅਜਿਹੇ ਵਿੱਚ ਹਰ ਨਾਗਰਿਕ ਨੂੰ ਸਰਕਾਰ ਦੀ ਇਸ ਜਾਗਰੂਕਤਾ ਮੁਹਿੰਮ ਦਾ ਵੱਧ ਤੋਂ ਵੱਧ ਸਾਥ ਦੇਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਮਾਨਯੋਗ ਪ੍ਰਧਾਨਮੰਤਰੀ ਨਰਿੰਦਰ ਮੋਦੀ ਵਲੋਂ 21 ਜੂਨ ਨੂੰ ਪੂਰੇ ਦੇਸ਼ ਵਿੱਚ ਮੁਫ਼ਤ ਟੀਕਾਕਰਣ ਦਾ ਐਲਾਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੂਰੇ ਦੇਸ਼ ਵਿੱਚ ਇਹ ਅਭਿਆਨ ਜੰਗੀ ਪੱਧਰ ‘ਤੇ ਚਲਾਇਆ ਜਾ ਰਿਹਾ ਹੈ।ਭਾਰਤ ਸਰਕਾਰ ਵਲੋਂ ਵੱਡੇ ਪੱਧਰ ` ਤੇ ਮੁਫ਼ਤ ਟੀਕਾਕਰਣ ਕੀਤਾ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਇਸ ਜਾਗਰੂਕਤਾ ਅਭਿਆਨ ਦੇ ਪਹਿਲੇ ਦੋ ਦਿਨ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਭਗਤਾਂਵਾਲਾ ਵਿੱਚ ਕੋਵਿਡ 19 ਦਾ ਮੁਫ਼ਤ ਟੀਕਾਕਰਣ ਕੈਂਪ ਲਾਇਆ ਗਿਆ।
ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤਾ ਗਿਆ ਇਹ ਅਭਿਆਨ ਅੰਮ੍ਰਿਤਸਰ ਵਿੱਚ ਪੰਜ ਦਿਨਾਂ ਲਈ ਚਲਾਇਆ ਗਿਆ, ਪਰ ਦੇਸ਼ ਭਰ ਵਿਚ ਇਹ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱ ਇਸ ਬਿਮਾਰੀ `ਤੇ ਪੂਰੀ ਤਰ੍ਹਾਂ ਠੱਲ ਨਹੀਂ ਪਾਈ ਜਾਂਦੀ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media