ਪਠਾਨਕੋਟ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਮਾਨਯੋਗ ਮੈਂਬਰ ਸਕੱਤ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਤੇ ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ ਕਮ-ਚੈਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਮੁਹੰਮਦ ਗੁਲਜਾਰ ਦੀ ਅਗਵਾਈ ਹੇਠ ਰੰਜੀਵ ਪਾਲ ਸਿੰਘ ਚੀਮਾ, ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਪਠਾਨਕੋਟ ਵਲੋ ਮਾਨਯੋਗ ਸੁਪਰੀਮ ਕੋਰਟ ਵਲੋਂ ਪਾਸ ਕੀਤੀ ਗਈ ਜੈਜਮੈਂਟ ਦੇ ਸਬੰਧ ਵਿੱਚ ਜਿਲ੍ਹਾ ਬਾਲ ਸੁਰੱਖਿਆ ਅਫਸਰ ਪਠਾਨਕੋਟ ਅਤੇ ਚਾਇਲਡ ਵੈਲਫੇਅਰ ਕਮੇਟੀ ਦੇ ਮੈਬਰਾਂ ਨਾਲ ਮੀਟਿੰਗ ਕੀਤੀ ਗਈ ।
ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਪਠਾਨਕੋਟ ਨੇ ਦੱਸਿਆ ਗਿਆ ਕਿ ਜਿਲ੍ਹੇ ‘ਚ ਕੋਰੋਨਾ ਮਹਾਂਮਾਰੀ ਦੌਰਾਨ ਅਨਾਥ ਹੋਏ ਬੱਚਿਆ ਦੇ ਪਾਲਣ-ਪੋਸਣ ਲਈ ਸਪਾਂਸਰਸਿਪ ਅਤੇ ਵੈਸਟਰ ਕੇਅਰ ਸਕੀਮ ਤਹਿਤ ਪ੍ਰਤੀ ਮਹੀਨਾ 2 ਹਜਾਰ ਰੁਪਏ ਵਿੱਤੀ ਸਹਾਇਤਾ ਦੇਣੀ ਯਕੀਨੀ ਬਣਾਈ ਜਾਵੇ ਅਤੇ ਕੋਰੋਨਾ ਮਹਾਮਾਰੀ ਦੌਰਾਨ ਅਨਾਥ ਹੋਏ ਬੱਚਿਆਂ ਬਾਰੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੇ ਦਫਤਰ ਵਿਖੇ ਸੂਚਨਾ ਦਿੱਤੀ ਜਾਵੇ।ਉਨਾਂ ਨਾਲਸਾ ਸਕੀਮ ਅਤੇ ਪੰਜਾਬ ਸਰਕਾਰ ਵਲੋਂ ਚਲਾਈਆ ਜਾ ਰਹੀਆਂ ਸਕੀਮਾਂ ਦੇ ਬਾਰੇ ਵਿਸਥਾਰਪੁਰਵਕ ਦੱਸਿਆ ਗਿਆ ਅਤੇ ਨਾਲ ਹੀ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਹਰ ਤਰ੍ਹਾਂ ਦੀ ਕਾਨੂੰਨੀ ਸਲਾਹ ਤੇ ਮੁਫ਼ਤ ਕਾਨੂੰਨੀ ਸਹਾਇਤਾ ਵੀ ਪ੍ਰਦਾਨ ਕਰਦੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲੈਣ ਲਈ 1968 ਟੋਲ ਫ੍ਰੀ ਨੰਬਰ ਜਾਂ ਜਿਲਾ ਕਾਨੂੰਨੀ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੇ ਦਫਤਰ ਨੰ. 0186-2345370 ਜਾਂ ਦਫ਼ਤਰ ਦੀ ਈ-ਮੇਲ dtlsa.ptk@punjab.gov.in ‘ਤੇ ਸੰਪਰਕ ਕੀਤਾ ਜਾ ਸਕਦਾ ਹੈ।ਇਸ ਮੌਕੇ ਸਕੂਲ ਪ੍ਰਿੰਸੀਪਲ ਅਤੇ ਸਕੂਲ ਦੇ ਸਟਾਫ ਹਾਜ਼ਰ ਸੀ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …