Monday, December 23, 2024

ਐਨ.ਸੀ.ਈ.ਆਰ.ਟੀ ਦੀਆਂ ਕਿਤਾਬਾਂ ’ਚ ਪ੍ਰਮਾਣਿਕ ਇਤਿਹਾਸ ਸ਼ਾਮਲ ਕਰਨ ਲਈ ਰਾਜ ਸਭਾ ਕਮੇਟੀ ਨੂੰ ਭੇਜਿਆ ਖਰੜਾ-ਬੀਬੀ ਜਗੀਰ ਕੌਰ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਐਨਸੀਈਆਰਟੀ ਵੱਲੋਂ ਵੱਖ-ਵੱਖ ਜਮਾਤਾਂ ਲਈ ਤਿਆਰ ਕੀਤੀਆਂ ਜਾਂਦੀਆਂ ਸਿਲੇਬਸ ਦੀਆਂ ਕਿਤਾਬਾਂ ਵਿਚ ਪ੍ਰਮਾਣਿਕ ਇਤਿਹਾਸ ਸ਼ਾਮਲ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਖਰੜਾ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਸਮੇਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਆਨਲਾਈਨ ਮੀਟਿੰਗ ਸਮੇਂ ਉਨ੍ਹਾਂ ਨੂੰ ਸਿਲੇਬਸ ਦੀਆਂ ਕਿਤਾਬਾਂ ਵਿਚ ਇਤਿਹਾਸ ਨੂੰ ਵਿਗਾੜ ਕੇ ਪੇਸ਼ ਕਰਨ ਦਾ ਮਾਮਲਾ ਉਠਾਇਆ ਗਿਆ ਸੀ ਅਤੇ ਇਸ ਸਬੰਧ ਵਿਚ ਪ੍ਰਮਾਣਕ ਇਤਿਹਾਸ ਨੂੰ ਸ਼ਾਮਲ ਕਰਵਾਉਣ ਲਈ ਕਮੇਟੀ ਗਠਿਤ ਕਰਨ ਲਈ ਕਿਹਾ ਸੀ।ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਰਾਜ ਸਭਾ ਕਮੇਟੀ ਵੱਲੋਂ ਸੁਝਾਅ ਮੰਗੇ ਗਏ ਹਨ, ਜਿਸ ’ਤੇ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਸਿੱਖ ਵਿਦਵਾਨਾਂ ਅਤੇ ਸੰਸਥਾਵਾਂ ਨਾਲ ਇਕੱਤਰਤਾਵਾਂ ਕਰਕੇ ਮੁੱਢਲੇ ਤੌਰ ’ਤੇ ਖਰੜਾ ਭੇਜਿਆ ਹੈ।ਇਸ ਖਰੜੇ ਦੇ ਸਬੰਧ ਵਿਚ ਕਰੀਬ 5 ਹਜ਼ਾਰ ਈਮੇਲਾਂ ਵੀ ਪ੍ਰਾਪਤ ਹੋਈਆਂ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਆਏ ਸੁਝਾਵਾਂ ਅਨੁਸਾਰ ਰਾਜ ਸਭਾ ਕਮੇਟੀ ਨੂੰ ਮੁੜ ਮੁਕੰਮਲ ਕਰਕੇ ਵੀ ਜਲਦ ਹੀ ਭੇਜੀਆਂ ਜਾਣਗੀਆਂ।ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸ ਨਾਲ ਛੇੜ-ਛਾੜ ਕਰਨ ਦੇ ਮਾਮਲਿਆਂ ਪ੍ਰਤੀ ਸਮੇਂ ਸਮੇਂ ’ਤੇ ਅਵਾਜ਼ ਉਠਾ ਕੇ ਚਿਰਾਂ ਤੋਂ ਇਹ ਮੰਗ ਕੀਤੀ ਜਾਂਦੀ ਰਹੀ ਹੈ ਕਿ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਣ ਵਾਲਾ ਇਤਿਹਾਸ ਸ਼੍ਰੋਮਣੀ ਕਮੇਟੀ ਤੋਂ ਪ੍ਰਵਾਨ ਕਰਵਾ ਕੇ ਹੀ ਕਿਤਾਬਾਂ ਵਿਚ ਸ਼ਾਮਲ ਕੀਤਾ ਜਾਵੇ।ਬੀਬੀ ਜਗੀਰ ਕੌਰ ਨੇ ਕਿਹਾ ਕਿ ਰਾਜ ਸਭਾ ਕਮੇਟੀ ਨੂੰ ਇਹ ਅਪੀਲ ਵੀ ਕਰਾਂਗੇ ਕਿ ਮੌਜੂਦਾ ਸਮੇਂ ਇਤਿਹਾਸ ਸ਼ਾਮਲ ਕਰਨ ਮਗਰੋਂ ਸ਼੍ਰੋਮਣੀ ਕਮੇਟੀ ਨੂੰ ਦਿਖਾ ਕੇ ਹੀ ਪੁਸਤਕਾਂ ਛਾਪੀਆਂ ਜਾਣ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …