Monday, December 23, 2024

ਸ੍ਰੀ ਦਮਦਮਾ ਸਾਹਿਬ ਵਿਖੇ 200 ਦੀ ਥਾਂ ਹੁਣ 400 ਅੰਮ੍ਰਿਤਧਾਰੀ ਬੱਚੀਆਂ ਨੂੰ ਮਿਲੇਗੀ ਮੁਫ਼ਤ ਵਿੱਦਿਆ- ਬੀਬੀ ਜਗੀਰ ਕੌਰ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਅੰਤ੍ਰਿੰਗ ਕਮੇਟੀ ਦੀ ਮੀੀਟੰਗ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮਾਤਾ ਸਾਹਿਬ ਕੌਰ ਕਾਲਜ ਵਿਚ ਹੁਣ 400 ਅੰਮ੍ਰਿਤਧਾਰੀ ਬੱਚੀਆਂ ਨੂੰ ਮੁਫ਼ਤ ਪੜ੍ਹਾਉਣ ਦਾ ਫੈਸਲਾ ਕੀਤਾ ਗਿਆ ਹੈ।ਇਨ੍ਹਾਂ ਬੱਚੀਆਂ ਦੀ ਰਿਹਾਇਸ਼ ਤੇ ਖਾਣੇ ਦਾ ਪ੍ਰਬੰਧ ਵੀ ਸ਼੍ਰੋਮਣੀ ਕਮੇਟੀ ਕਰੇਗੀ।ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 200 ਬੱਚੀਆਂ ਨੂੰ ਇਹ ਸਹੂਲਤ ਦਿੱਤੀ ਜਾ ਰਹੀ ਸੀ।ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਇੰਜੀਨੀਅਰਿੰਗ ਕਾਲਜਾਂ ਵਿਚ ਦਾਖ਼ਲ ਹੋਣ ਵਾਲੇ ਵਿਦਿਆਰਥੀਆਂ ਨੂੰ 30 ਹਜ਼ਾਰ ਰੁਪਏ ਤੱਕ ਦੀ ਛੋਟ ਦਿੱਤੀ ਜਾਵੇਗੀ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …