Saturday, April 18, 2026

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 22 ਨੂੰ

ਨਵਾਂਸ਼ਹਿਰ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਬੋਬਾਰ ਬਿਊਰੋ ਵੱਲੋਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ, ਸਵੈ-ਰੋਜ਼ਗਾਰ ਅਤੇ ਹੁਨਰ ਵਿਕਾਸ ਰਾਹੀਂ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਵਿਚ ਸਹਾਇਤਾ ਕੀਤੀ ਜਾ ਰਹੀ ਹੈ।ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਇਸੇ ਤਹਿਤ ਮਿਤੀ 22 ਜੁਲਾਈ ਦਿਨ ਵੀਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨਵਾਂਸ਼ਹਿਰ ਦੀ ਤੀਜੀ ਮੰਜ਼ਿਲ ’ਤੇ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਇਸ ਪਲੇਸਮੈਂਟ ਕੈਂਪ ਵਿਚ ਸਟਾਰ ਗਰੁੱਪ ਵੱਲੋਂ ਫੀਲਡ ਅਫ਼ਸਰ ਦੀਆਂ ਅਸਾਮੀਆਂ ਲਈ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ 18 ਤੋਂ 40 ਸਾਲ ਤੱਕ ਦੀ ਉਮਰ ਦੇ ਗਰੈਜੂਏਟ ਲੜਕੇ ਆਪਣੀ ਪੜ੍ਹਾਈ ਦੇ ਦਸਤਾਵੇਜ਼ ਲੈ ਕੇ ਇਸ ਕੈਂਪ ਵਿਚ ਭਾਗ ਲੈ ਸਕਦੇ ਹਨ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …