ਨਵਾਂਸ਼ਹਿਰ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਸੰਤੁਲਿਤ ਖ਼ਰਾਕ ਲਈ ਜ਼ਹਿਰਾਂ ਰਹਿਤ ਫਲਾਂ ਦਾ ਉਤਪਾਦਨ ਬਹੁਤ ਹੀ ਮਹੱਤਵਪੂਰਨ ਹੈ, ਕਿਉਂਕਿ ਫਲ
ਸੰਤੁਲਿਤ ਖ਼ੁਰਾਕ ਦਾ ਅਹਿਮ ਹਿੱਸਾ ਹਨ।
ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਜ਼ਿਲੇ ‘ਚ ਬਾਗਬਾਨੀ ਵਿਭਾਗ ਵਲੋਂ ਫਲਾਂ ਦੇ ਬੀਜ਼ ਬਾਲ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ ਮੌਕੇ ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਜ਼ਿਲੇ ਵਿਚ ਵਾਤਾਵਰਨ ਦੀ ਸ਼ੁੱਧਤਾ ਤੇ ਜ਼ਿਲੇ ਨੂੰ ਹਰਿਆ-ਭਰਿਆ ਬਣਾਉਣ ਲਈ ਫਲਾਂ ਦੇ 11 ਹਜ਼ਾਰ ਬੀਜ਼ ਬਾਲ ਜ਼ਿਲੇ ਦੇ ਕਿਸਾਨਾਂ ਨੂੰ ਸਾਂਝੀਆਂ ਥਾਵਾਂ ਅਤੇ ਧਾਰਮਿਕ ਸਥਾਨਾਂ ਆਦਿ ’ਤੇ ਲਾਉਣ ਵਾਸਤੇ ਮੁਫ਼ਤ ਵੰਡੇ ਜਾ ਰਹੇ ਹਨ।ਇਸ ਮੌਕੇ ਸਹਾਇਕ ਡਾਇਰੈਕਟਰ ਬਾਗਬਾਨੀ ਜਗਦੀਸ਼ ਸਿੰਘ ਕਾਹਮਾ ਨੇ ਕਿਹਾ ਕਿ ਜ਼ਿਲੇ ਦੇ ਕਿਸਾਨ ਕਲੱਬਾਂ ਦੇ ਮੈਂਬਰ ਪੰਚਾਇਤੀ ਸਾਂਝੀਆਂ ਥਾਵਾਂ ਜਾਂ ਧਾਰਮਿਕ ਸਥਾਨਾਂ ’ਤੇ ਫਲ ਬੀਜ਼ ਬਾਲ ਲਵਾਉਣ ਲਈ ਬਾਗਬਾਨੀ ਵਿਭਾਗ ਦੇ ਜ਼ਿਲਾ ਦਫ਼ਤਰ ਜਾਂ ਬਲਾਕ ਪੱਧਰ ਦੇ ਦਫ਼ਤਰਾਂ ਨਾਲ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਅਰਬਨ ਡਿਵੈਲਪਮੈਂਟ) ਹਰਬੀਰ ਸਿੰਘ, ਬਾਗਬਾਨੀ ਵਿਕਾਸ ਅਫ਼ਸਰ ਰਾਜੇਸ਼ ਕੁਮਾਰ ਤੇ ਡਾ. ਪਰਮਜੀਤ ਸਿੰਘ, ਹਰਦੀਪ ਸਿੰਘ, ਅਗਾਂਹਵਧੂ ਕਿਸਾਨ ਅਵਤਾਰ ਸਿੰਘ ਗੁਣਾਚੌਰ ਅਤੇ ਅਸ਼ਵਨੀ ਜੋਸ਼ੀ ਗਰੋ ਗਰੀਨ ਕਲੱਬ ਆਦਿ ਹਾਜ਼ਰ ਸਨ।
Check Also
ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …
Punjab Post Daily Online Newspaper & Print Media