Sunday, September 20, 2026

ਕੰਨਿਆ ਭਰੂਣ ਹੱਤਿਆ ਮਨੱਖਤਾ ਲਈ ਸ਼ਰਾਪ – ਡਾ. ਕੁਲਦੀਪ ਰਾਏ

ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ ਸਲਾਹਕਾਰ ਕਮੇਟੀ ਦੀ ਮੀਟਿੰਗ ਆਯੋਜਿਤ

ਨਵਾਂਸ਼ਹਿਰ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਰਜਕਾਰੀ ਸਿਵਲ ਸਰਜਨ ਤੇ ਜ਼ਿਲ੍ਹਾ ਸਿਹਤ ਅਫਸਰ ਡਾ. ਕੁਲਦੀਪ ਰਾਏ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ।ਜਿਸ ਵਿਚ ਪੀ.ਸੀ.ਪੀ.ਐਨ.ਡੀ.ਟੀ ਨੂੰ ਸਖਤੀ ਨਾਲ ਲਾਗੂ ਕਰਨ ਅਤੇ 10 ਸਕੈਨਿੰਗ ਸੈਂਟਰਾਂ ਦੀ ਰਜਿਸਟ੍ਰੇਸ਼ਨ ਨਵਿਆਉਣ ‘ਤੇ ਵਿਚਾਰ-ਚਰਚਾ ਕੀਤੀ ਗਈ।ਇਸ ਤੋਂ ਪਹਿਲਾਂ ਪੀ.ਐਨ.ਡੀ.ਟੀ ਕੋਆਰਡੀਨੇਟਰ ਡਾ. ਸੁਖਮਨੀ ਕੌਰ ਨੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੇ ਮੈਂਬਰਾਂ ਨੂੰ ਮੀਟਿੰਗ ਦੇ ਏਜੰਡੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
               ਕਾਰਜਕਾਰੀ ਸਿਵਲ ਸਰਜਨ ਤੇ ਜ਼ਿਲ੍ਹਾ ਸਿਹਤ ਅਫਸਰ ਡਾ. ਕੁਲਦੀਪ ਰਾਏ ਨੇ ਕਿਹਾ ਕਿ ਜ਼ਿਲ੍ਹੇ ‘ਚ ਪੀ.ਸੀ.ਪੀ.ਐਨ.ਡੀ.ਟੀ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਜੋ ਵੀ ਕੋਈ ਇਸ ਐਕਟ ਦੀ ਉਲੰਘਣਾ ਕਰਦਾ ਫੜਿਆ ਗਿਆ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਉਨ੍ਹਾਂ ਦੱਸਿਆ ਕਿ ਗਰਭ ਅਵਸਥਾ ਵਿਚ ਲਿੰਗ ਜਾਂਚ ਕਰਨਾ ਅਤੇ ਕਰਵਾਉਣਾ ਦੋਵੇਂ ਅਪਰਾਧ ਹੈ।ਇਸ ਅਪਰਾਧ ਵਿਚ ਸ਼ਾਮਲ ਡਾਕਟਰ ਤੋਂ ਲੈ ਕੇ ਜਾਂਚ ਕਰਨ ਵਾਲੇ ਅਤੇ ਕਰਵਾਉਣ ਵਾਲੇ ਬਰਾਬਰ ਦੋਸ਼ੀ ਮੰਨੇ ਜਾਣਗੇ ਅਤੇ ਅਪਰਾਧ ਸਾਬਿਤ ਹੋਣ ਦੀ ਸੂਰਤ ਵਿਚ ਘੱਟੋ-ਘੱਟ ਤਿੰਨ ਸਾਲ ਦੀ ਕੈਦ ਹੋ ਸਕਦੀ ਹੈ।
                  ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ ਨੇ ਦੱਸਿਆ ਕਿ ਸਿਹਤ ਵਿਭਾਗ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਜੜੋਂ ਖਤਮ ਲਈ ਪੂਰੀ ਤਰ੍ਹਾਂ ਗੰੰਭੀਰ ਹੈ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਪੰਜਾਬ ਸਰਕਾਰ ਵਲੋਂ ਲਿੰਗ ਨਿਰਧਾਰਣ ਟੈਸਟ ਕਰਨ ਵਾਲੇ ਕੇਂਦਰਾਂ ਵਿਰੁੱਧ ਕਾਰਵਾਈ ਕਰਨ ਲਈ ਪੀ.ਸੀ ਐਂਡ ਪੀ.ਐਨ.ਡੀ.ਟੀ ਐਕਟ ਦਰਜ਼ ਹੋਣ `ਤੇ ਫਰਜ਼ੀ ਮਰੀਜ਼ ਨੂੰ 1 ਲੱਖ ਰੁਪਏ ਤੇ ਸੂਚਨਾ ਦੇਣ ਵਾਲੇ ਨੂੰ 50,000 ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੋਇਆ ਹੈ, ਜਿਸ ਉਪਰੰਤ ਸਕੈਨਿੰਗ ਕੇਂਦਰਾਂ ਦੀ ਕਾਰਗੁਜ਼ਾਰੀ ਵਿਚ ਕਾਫੀ ਹੱੱਦ ਤੱਕ ਸੁਧਾਰ ਹੋਇਆ ਹੈ ਪਰ ਫਿਰ ਵੀ ਸਿਹਤ ਵਿਭਾਗ ਵਲੋਂ ਸਕੈਨਿੰਗ ਸੈਂਟਰਾਂ ਦੀ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …