Friday, September 18, 2026

ਸੀ-ਪਾਇਟ ਪੰਜਾਬ ਪੁਲਿਸ ਦੀ ਭਰਤੀ ਲਈ ਕਰਵਾਏਗਾ ਮੁਫਤ ਤਿਆਰੀ

ਕਪੂਰਥਲਾ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਪੁਲਿਸ ਕਾਂਸਟੇਬਲ ਵਾਸਤੇ ਭਰਤੀ ਲਈ ਜਾਰੀ ਇਸ਼ਤਿਹਾਰ ਦੇ ਮੱਦੇਨਜ਼ਰ ਸੀ-ਪਾਇਟ ਕੈਂਪ ਕਪੂਰਥਲਾ ਵਲੋਂ ਚਾਹਵਾਨ ਨੌਜਵਾਨਾਂ ਨੂੰ ਮੁਫਤ ਤਿਆਰੀ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।
                      ਵਿਭਾਗ ਦੇ ਬੁਲਾਰੇ ਅਨੁਸਾਰ ਮਾਡਰਨ ਜੇਲ੍ਹ ਨੇੜੇ, ਥੇਹ ਕਾਂਜਲਾ ਵਿਖੇ ਸਥਿਤ ਸੀ-ਪਾਇਟ ਕੈਂਪ ਵਿਖੇ ਲਿਖਤੀ ਪੇਪਰ ਤੇ ਸਰੀਰਕ ਟੈਸਟ ਦੀ ਤਿਆਰੀ ਬਿਲਕੁਲ ਮੁਫਤ ਕਰਵਾਈ ਜਾਵੇਗੀ।ਕਾਂਸਟੇਬਲ ਦੀਆਂ ਅਸਾਮੀਆਂ ਲਈ ਨੌਜਵਾਨ ਲੜਕੇ ਤੇ ਲੜਕੀਆਂ ਮਿਤੀ 15 ਅਗਸਤ ਤੱਕ ਅਪਲਾਈ ਕਰ ਸਕਦੇ ਹਨ।
                      ਸਿਖਲਾਈ ਲੈਣ ਦੇ ਚਾਹਵਾਨ ਨੌਜਵਾਨ ਮੁੰਡੇ ਤੇ ਕੁੜੀਆਂ ਆਪਣੇ ਦਸਤਾਵੇਜ਼ ਅਤੇ ਆਨਲਾਈਨ ਫਾਰਮ ਦੀਆਂ ਕਾਪੀਆਂ ਲੈ ਕੇ ਸੀ-ਪਾਇਟ ਕੈਂਪ ਥੇਹ ਕਾਂਜਲਾ ਵਿਖੇ ਦਫਤਰੀ ਦਿਨਾਂ ਵਿਚ ਸਵੇਰੇ 9 ਵਜੇ ਤੋਂ 11 ਵਜੇ ਤੱਕ ਰਿਪੋਰਟ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ 98777-12697 ਜਾਂ 78891-75575 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …