Saturday, April 18, 2026

ਜਿਲ੍ਹਾ ਅਧਿਕਾਰੀਆਂ ਵਲੋਂ ਬਲਾਕ ਨਰੋਟ ਜੈਮਲ ਸਿੰਘ ਦੇ ਵੱਖ-ਵੱਖ ਸਕੂਲਾਂ ਦਾ ਦੌਰਾ

ਸ਼ਨਲ ਅਚੀਵਮੈਂਟ ਸਰਵੇ ਸਬੰਧੀ ਕੀਤੀ ਬਲਾਕ ਨਰੋਟ ਜੈਮਲ ਸਿੰਘ ਦੇ ਸਕਲ ਮੁਖੀਆਂ ਨਾਲ ਮੀਟਿੰਗ

ਪਠਾਨਕੋਟ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ਼ ਲਾਲ ਠਾਕੁਰ ਵਲੋਂ ਬਲਾਕ ਨਰੋਟ ਜੈਮਲ ਸਿੰਘ ਦੇ ਸਰਕਾਰੀ ਪ੍ਰਾਇਮਰੀ ਸਕੂਲ ਰਕਵਾਲ, ਗੱਜੂ ਜਗੀਰਾਂ, ਦਤਿਆਲ ਛੋੜਿਆ, ਝੇਲਾ ਆਮਦਾ ਸਕਰਗੜ੍ਹ, ਝੇਲਾ ਆਮਦਾ ਗੁਰਦਾਸਪੁਰ, ਫੂਲਪੁਰ ਸਮੇਤ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ।
                    ਦੌਰੇ ਉਪਰੰਤ ਜਿਲ੍ਹਾ ਅਧਿਕਾਰੀਆਂ ਵਲੋਂ ਬੀ.ਪੀ.ਈ.ਓ ਦਫਤਰ ਨਰੋਟ ਜੈਮਲ ਸਿੰਘ ਵਿਖੇ ਬੀ.ਪੀ.ਈ.ਓ ਰਿਸਮਾਂ ਦੇਵੀ ਦੀ ਅਗਵਾਈ ਹੇਠ ਬਲਾਕ ਦੇ ਸਮੂਹ ਸਕੂਲ ਮੁਖੀਆਂ ਅਤੇ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਟੀਮ ਨਾਲ ਰੱਖੀ ਗਈ ਮੀਟਿੰਗ ਵਿਚ ਵਿਸੇਸ ਤੌਰ ਤੇ ਸਾਮਲ ਹੋ ਕੇ ਨੈਸਨਲ ਅਚੀਵਮੈਂਟ ਸਰਵੇਖਣ, ਪੀ.ਜੀ.ਆਈ ਇੰਡੈਕਸ, ਲਾਇਬ੍ਰੇਰੀ ਲੰਗਰ ਅਤੇ ਵੱਖ-ਵੱਖ ਪ੍ਰੋਜੈਕਟਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।ਮੀਟਿੰਗ ਵਿੱਚ ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵਨੀਤ ਮਹਾਜਨ, ਕਲਰਕ ਜਿਲ੍ਹਾ ਸਿੱਖਿਆ ਦਫਤਰ ਪਠਾਨਕੋਟ ਤਰੁਣ ਪਠਾਨੀਆ ਅਤੇ ੁਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।
               ਡੀ.ਈ.ਓ. (ਐਲੀ.ਸਿ.) ਬਲਦੇਵ ਰਾਜ ਨੇ ਸੰਬੋਧਨ ਕਰਦਿਆਂ ਜਿਲ੍ਹੇ ਦੇ ਪ੍ਰਾਇਮਰੀ ਵਿੰਗ ਦੇ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇਖਣ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਸਰਵੇਖਣ ਸਕੂਲਾਂ ਦੀ ਵਿਦਿਅਕ ਗੁਣਵੱਤਾ, ਵਿੱਦਿਅਕ ਗਤੀਵਿਧੀਆਂ ਨਾਲ ਸਬੰਧਤ ਸਮੱਗਰੀ ਤੇ ਸਹੂਲਤਾਂ, ਸਕੂਲ ਪ੍ਰਬੰਧਨ ਤੇ ਸਕੂਲਾਂ ਦੇ ਸਮਾਜ ‘ਚ ਪ੍ਰਭਾਵ ਬਾਰੇ ਸਰਵੇਖਣ ਹੋਵੇਗਾ।ਉਨ੍ਹਾਂ ਨੇ ਦੱਸਿਆ ਕਿ ਨਵੰਬਰ ਮਹੀਨੇ ‘ਚ ਹੋਣ ਵਾਲੇ ਨੈਸ ਦੀ ਤਿਆਰੀ ਲਈ ਸਕੂਲ ਸਿੱਖਿਆ ਵਿਭਾਗ ਵਲੋਂ ਅਗਸਤ, ਸਤੰਬਰ ਤੇ ਅਕਤੂਬਰ ਮਹੀਨੇ ਦੇ ਪਹਿਲੇ ਹਫਤੇ ਦੌਰਾਨ ਸਰਕਾਰੀ ਸਕੂਲਾਂ ‘ਚ ਤਿੰਨ੍ਹ ਪੜਾਵਾਂ ‘ਚ ਅਭਿਆਸ ਕੀਤਾ ਜਾਵੇਗਾ।ਇਸ ਉਪਰੰਤ ਹਰੇਕ ਸਕੂਲ ਤੇ ਵਿਦਿਆਰਥੀਆਂ ‘ਤੇ ਅਧਾਰਿਤ ਪੰਜਾਬ ਅਚੀਵਮੈਂਟ ਸਰਵੇ (ਪੈਸ) ਕਰਵਾਇਆ ਜਾਵੇਗਾ।
                ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮਸ਼ ਲਾਲ ਠਾਕੁਰ ਨੇ ਕਿਹਾ ਕਿ ਵਿਭਾਗ ਵਲੋਂ ਤਿਆਰ ਕੀਤੇ ਗਏ ਨਮੂਨੇ ਦੀ ਪ੍ਰਸ਼ਨਾਵਲੀ ਜਿਲ੍ਹੇ ਦੇ ਹਰੇਕ ਸਕੂਲ ਤੱਕ ਪਹੁੰਚਾਈ ਜਾ ਚੁੱਕੀ ਹੈ।
                  ਇਸ ਮੌਕੇ ਤੇ ਐਚਟੀ ਅਜੇ ਮਹਾਜਨ, ਐਚਟੀ ਰਕੇਸ਼ ਸੈਣੀ, ਐਚਟੀ ਰਾਜੇਸ਼ ਕੁਮਾਰ, ਕਾਰਜਕਾਰੀ ਸੀ.ਐਚ.ਟੀ ਰਾਜੇਸ਼ ਸਰਮਾ, ਬੀ.ਐਮ.ਟੀ ਦੀਪਕ ਸੈਣੀ, ਬੀ.ਐਮ.ਟੀ ਬਿਸੰਬਰ ਦਾਸ, ਅਨੁਰਾਧਾ, ਰੁਚੀ ਪਠਾਨੀਆ, ਸਰਿਤਾ ਸੈਣੀ, ਸੀਨੀਅਰ ਸਹਾਇਕ ਨਰੇਸ ਕੁਮਾਰ, ਐਮ.ਆਈ.ਐਸ ਕੋਆਰਡੀਨੇਟਰ ਪੰਕਜ਼ ਸ਼ਰਮਾ ਸਮੇਤ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …