Thursday, April 30, 2026

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਤੇ ਐਸ.ਬੀ.ਆਈ.ਬੈਂਕ ਨੇ ਸਾਂਝੇ ਤੌਰ ’ਤੇ ਪੌਦਾਕਰਨ ਮੁਹਿੰਮ ਦਾ ਕੀਤਾ ਅਗਾਜ਼

ਅੰਮਿ੍ਰਤਸਰ, 21 ਜੁਲਾਈ ( ਖੁਰਮਣੀਅ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਨੇ ਅੱਜ ਸਟੇਟ ਬੈਂਕ ਆਫ਼ ਇੰਡੀਆ ਮੁਖ਼ਰਜ਼ੀ ਮਾਰਗ ਬਰਾਂਚ ਅੰਮ੍ਰਿਤਸਰ ਦੇ ਸਹਿਯੋਗ ਨਾਲ ਮਿਲ ਕੇ ਪੌਦਾਕਰਨ ਮੁਹਿੰਮ’ ਦਾ ਆਗਾਜ਼ ਕੀਤਾ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਕਿਹਾ ਕਿ ਕਾਲਜ ਵਿਖੇ ਹਰ ਸਾਲ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੌਦਾਕਰਨ ਮੁਹਿੰਮ ਤਹਿਤ ਪੌਦੇ ਲਗਾਏ ਜਾਂਦੇ ਹਨ।ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਨੂੰ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਜਲ ਪ੍ਰਦੂਸ਼ਣ, ਆਵਾਜ਼ ਪ੍ਰਦੂਸ਼ਣ ਅਤੇ ਵਾਯੂ ਪ੍ਰਦੂਸ਼ਣ ਦੀ ਰੋਕਥਾਮ ਬਾਰੇ ਜਾਗਰੂਕ ਕੀਤਾ ਗਿਆ।
ਬੈਂਕ ਮੈਨੇਜ਼ਮੈਂਟ ਨੇ ਪੌਦਿਆਂ ਅਤੇ ਗਮਲਿਆਂ ਦਾ ਪ੍ਰਬੰਧ ਕਰਕੇ ਇਸ ਇਸ ਮੁਹਿੰਮ ’ਚ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ ਹੈ।ਉੁਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀ ਸਾਰੇ ਆਪਣੇ ਵਾਤਾਵਰਣ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਈਏ ਅਤੇ ਆਪਣੀ ਆਉਣ ਵਾਲੀ ਪੀੜ੍ਹੀ ਲਈ ਇਸ ਨੂੰ ਬਚਾਅ ਕੇ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਈਏ।
                         ਬੈਂਕ ਦੇ ਚੀਫ਼ ਮੈਨੇਜ਼ਰ ਸੁਨੀਲ ਕੁਮਾਰ ਨੇ ਆਪਣੇ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਤੇ ਹਰਿਆਲੀ ਲਿਆਉਣ ਲਈ ਹਰੇਕ ਵਿਅਕਤੀ ਨੂੰ ਘੱਟੋ ਘੱਟ ਇਕ ਪੌਦਾ ਜ਼ਰੂਰ ਲਗਾਉਣਾ ਚਾਹੀਦਾ ਹੈ।ਪ੍ਰਿੰਸੀਪਲ ਨਾਨਕ ਸਿੰਘ ਨੇ ਵਾਤਾਵਰਣ ਦੀ ਸ਼ੁੱਧਤਾ ਲਈ ਬੈਂਕ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀਾ।
ਇਸ ਮੌਕੇ ਮੈਨੇਜਰ ਕਮਲ ਅਗਰਵਾਲ, ਬਰਾਂਚ ਮੈਨੇਜ਼ਰ ਨਰਿੰਦਰ ਸਿੰਘ ਅਤੇ ਅਸਿਸਟੈਂਟ ਮੈਨੇਜ਼ਰ ਨਿਤਿਨ ਭਨੌਟ ਤੋਂ ਇਲਾਵਾ ਕਾਲਜ ਸਟਾਫ਼ ਮੌਜ਼ੂਦ ਸੀ।

Check Also

ਸਰਬਜੀਤ ਸਿੰਘ ਸੰਧੂ ਦੀ ਪੁਸਤਕ ‘ਲੰਮਾ ਪੰਧ ਵਫ਼ਾ ਦਾ‘ ਅਤੇ ‘ਸਾਂਵਲੇ ਰੰਗ ਦੀ ਕੁੜੀ ‘ਤੇ ਚਰਚਾ

ਅੰਮ੍ਰਿਤਸਰ, 27 ਅਪ੍ਰੈਲ (ਦੀਪ ਦਵਿੰਦਰ ਸਿੰਘ) – ਰਾਬਤਾ ਮੁਕਾਲਮਾ ਕਾਵਿ ਮੰਚ ਵੱਲੋਂ ਸਰਬਜੀਤ ਸਿੰਘ ਸੰਧੂ …