ਨਵਾਂਸ਼ਹਿਰ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪੰਜਾਬ ਦੇ ਨੌਜਵਾਨ ਲੜਕੇ-ਲੜਕੀਆਂ ਨੂੰ
ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਦਾ ਮੁਫ਼ਤ ਆਨਲਾਈਨ ਕੋਰਸ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ।ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਇਹ ਕੋਰਸ ਆਈ.ਟੀ.ਆਈ ਰੂਪਨਗਰ ਵੱਲੋਂ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਕੋਰਸ ਦੇ ਦੋ ਮਡਿਊਲ ਹੋਣਗੇ, ਜਿਨ੍ਹਾਂ ਵਿਚੋਂ ਪਹਿਲਾ ਮਡਿਊਲ ਚਾਰ ਹਫ਼ਤਿਆਂ ਦਾ ਹੋਵੇਗਾ ਅਤੇ ਦੂਜਾ ਮਡਿਊਲ 12 ਹਫ਼ਤਿਆਂ ਦਾ ਹੋਵੇਗਾ।ਉਨ੍ਹਾਂ ਦੱਸਿਆ ਕਿ ਕੋਰਸ ਲਈ ਉਮੀਦਵਾਰ ਨੇ ਬਾਰ੍ਹਵੀਂ ਜਮਾਤ ਹਿਸਾਬ ਵਿਸ਼ੇ ਨਾਲ ਪਾਸ ਕੀਤੀ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਵਿੱਦਿਅਕ ਯੋਗਤਾ ਪੂਰੀ ਕਰਦੇ ਜਿਹੜੇ ਨੌਜਵਾਨ ਇਹ ਕੋਰਸ ਕਰਨ ਦੇ ਚਾਹਵਾਨ ਹਨ, ਉਹ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਦੇ ਕੈਰੀਅਰ ਕਾਊਂਸਲਰ ਹਰਮਨਦੀਪ ਸਿੰਘ ਨਾਲ ਚੰਡੀਗੜ੍ਹ ਰੋਡ ’ਤੇ ਸਥਿਤ ਡੀ.ਸੀ ਕੰਪਲੈਕਸ ਦੀ ਤੀਜੀ ਮੰਜ਼ਿਲ ’ਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ ਵਿਖੇ ਸੰਪਰਕ ਕਰ ਸਕਦੇ ਹਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …
Punjab Post Daily Online Newspaper & Print Media