ਅੰਮ੍ਰਿਤਸਰ, 22 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰੀ ਕੰਮ-ਕਾਜ਼ ਨੂੰ ਹੋਰ ਸਚਾਰੂ ਢੰਗ ਨਾਲ ਚਲਾਉਣ ਲਈ ਸ਼੍ਰੋਮਣੀ
ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ।ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਤੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੈਂਬਰ ਭਾਈ ਮਨਜੀਤ ਸਿੰਘ ਵੀ ਮੌਜੂਦ ਰਹੇ।ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਤੋਂ ਸੰਗਤਾਂ ਨੂੰ ਵੱਡੀਆਂ ਆਸਾਂ ਹਨ।ਉਨ੍ਹਾਂ ਕਿਹਾ ਕਿ ਸਾਡੀ ਖੁਸ਼ਕਿਸਮਤੀ ਹੈ ਕਿ ਅਸੀਂ ਗੁਰੂ ਘਰਾਂ ਵਿਚ ਸੇਵਾ ਨਿਭਾਅ ਰਹੇ ਹਾਂ।ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਪਣੀ ਡਿਊਟੀ ਸੇਵਾ ਭਾਵ ਨਾਲ ਨਿਭਾਉਣ ਦੀ ਪ੍ਰੇਰਨਾ ਕਰਦਿਆਂ ਕਿਹਾ ਕਿ ਸੰਸਥਾ ਦੇ ਕੰਮ-ਕਾਜ ਨੂੰ ਹੋਰ ਚੁਸਤ-ਦਰੁਸਤ ਕਰਨ ਲਈ ਸਾਨੂੰ ਸਾਰਿਆਂ ਨੂੰ ਇਕ ਟੀਮ ਦੇ ਮੈਂਬਰ ਬਣ ਕੇ ਕੰਮ ਕਰਨਾ ਚਾਹੀਦਾ ਹੈ, ਤਾਂ ਕਿ ਸੰਗਤਾਂ ਲਈ ਵਧੀਆ ਪ੍ਰਬੰਧ ਕੀਤੇ ਜਾ ਸਕਣ।ਉਨ੍ਹਾਂ ਅਧਿਕਾਰੀਆਂ ਨੂੰ ਆਪੋ-ਆਪਣੇ ਮਹਿਕਮੇ ਦੀ ਕਾਰਗੁਜ਼ਾਰੀ ਨੂੰ ਹੋਰ ਤਸੱਲੀਬਖ਼ਸ਼ ਬਣਾਉਣ ਲਈ ਵੀ ਕਿਹਾ।ਸ਼੍ਰੋਮਣੀ ਕਮੇਟੀ ਅਹੁੱਦੇਦਾਰਾਂ ਨੇ ਅਧਿਕਾਰੀਆਂ ਨੂੰ ਆ ਰਹੀਆਂ ਮੁਸ਼ਕਲਾਂ ਵੀ ਸੁਣੀਆਂ।ਇਕੱਤਰਤਾ ਦੌਰਾਨ ਹਾਜ਼ਰ ਸਮੂਹ ਅਧਿਕਾਰੀਆਂ ਨੇ ਇਕਸੁਰਤਾ ’ਚ ਯਕੀਨ ਦਿਵਾਇਆ ਕਿ ਉਹ ਸੰਸਥਾ ਪ੍ਰਤੀ ਦਫ਼ਤਰ ਵੱਲੋਂ ਲੱਗੀ ਹਰੇਕ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਤੇਜਿੰਦਰ ਸਿੰਘ ਪੱਡਾ, ਸਿਮਰਜੀਤ ਸਿੰਘ, ਸੁਲੱਖਣ ਸਿੰਘ ਭੰਗਾਲੀ, ਹਰਜੀਤ ਸਿੰਘ ਲਾਲੂ ਘੁੰਮਣ, ਗੁਰਮੀਤ ਸਿੰਘ ਬੁੱਟਰ, ਹਰਜਿੰਦਰ ਸਿੰਘ ਕੈਰੋਂਵਾਲ, ਗੁਰਦਿਆਲ ਸਿੰਘ, ਨਿਰਵੈਲ ਸਿੰਘ, ਸੁਖਬੀਰ ਸਿੰਘ ਆਦਿ ਮੌਜੂਦ ਸਨ।
Check Also
ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਹਾੜੇ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਤਾਗੱਦੀ …
Punjab Post Daily Online Newspaper & Print Media