ਨਵਾਂਸ਼ਹਿਰ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਜੁਲਾਈ ਮਹੀਨੇ ਦੇ ਅਖ਼ੀਰਲੇ ਐਤਵਾਰ ਨੂੰ ਮਨਾਏ ਜਾ ਰਹੇ ਅੰਤਰਰਾਸ਼ਟਰੀ ‘ਮੇਰਾ ਦਰੱਖਤ ਦਿਵਸ’ ਦੇ ਸਬੰਧ
ਵਿਚ ਅੱਜ ਨਗਰ ਕੌਂਸਲ ਦਫ਼ਤਰ ਨਵਾਂਸ਼ਹਿਰ ਵਿਖੇ ਪ੍ਰਧਾਨ ਸਚਿਨ ਦੀਵਾਨ ਦੀ ਅਗਵਾਈ ਵਿੱਚ ਸ਼ਹਿਰ ਵਾਸੀਆਂ ਨੂੰ ਵੱਡੀ ਗਿਣਤੀ ਵਿਚ ਫਲਦਾਰ ਪੌਦੇ ਵੰਡੇ ਗਏ।ਉਨ੍ਹਾਂ ਕਿਹਾ ਕਿ ਸਵੱਛ ਵਾਤਾਵਰਨ ਅਤੇ ਸ਼ਹਿਰ ਨੂੰ ਹਰਿਆ-ਭਰਿਆ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਏ ਜਾਣੇ ਜ਼ਰੂਰੀ ਹਨ।ਇਹ ਬੜੇ ਮਾਣ ਵਾਲੀ ਗੱਲ ਹੈ ਕਿ ਨਵਾਂਸ਼ਹਿਰ ਦੀ ਧਰਤੀ ਤੋਂ ਸ਼ੁਰੂ ਹੋਇਆ ‘ਮੇਰਾ ਦਰੱਖਤ ਦਿਵਸ’ ਅੱਜ ਦੇਸ਼ ਭਰ ਵਿਚ ਹੀ ਨਹੀਂ, ਬਲਕਿ ਪੂਰੇ ਵਿਸ਼ਵ ਵਿਚ ਮਨਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਨਵਾਂਸ਼ਹਿਰ ਵਾਸੀ ਸਵੱਛਤਾ ਅਤੇ ਵਾਤਾਵਰਨ ਦੀ ਸਾਂਭ-ਸੰਭਾਲ ਪ੍ਰਤੀ ਬੇਹੱਦ ਗੰਭੀਰ ਹਨ ਅਤੇ ਉਨ੍ਹਾਂ ਵਿਚ ਰੁੱਖ ਲਗਾਉਣ ਲਈ ਭਾਰੀ ਉਤਸ਼ਾਹ ਹੈ।ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵੱਲੋਂ ਸ਼ਹਿਰ ਵਿਚ ਹਰਿਆਲੀ ਜ਼ੋਨ ਵਧਾਉਣ ਲਈ ਯਤਨ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕੋਲ ਪੌਦੇ ਲਗਾਉਣ ਲਈ ਢੁੱਕਵੀਂ ਜਗ੍ਹਾ ਹੈ, ਤਾਂ ਉਸ ਨੂੰ ਵੀ ਨਗਰ ਕੌਂਸਲ ਵੱਲੋਂ ਪੌਦੇ ਮੁਹੱਈਆ ਕਰਵਾਏ ਜਾਣਗੇ।
ਇਸ ਮੌਕੇ ਜੀ.ਜੀ.ਆਈ.ਓ ਦੇ ਪ੍ਰਧਾਨ ਅਸ਼ਵਨੀ ਜੋਸ਼ੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਡਾ. ਕਮਲਜੀਤ, ਸੀਨੀਅਰ ਮੀਤ ਪ੍ਰਧਾਨ ਪਿਰਥੀ ਚੰਦ, ਕੌਂਸਲਰ ਬਲਵਿੰਦਰ ਭੂੰਬਲਾ, ਕੌਂਸਲਰ ਚੇਤ ਰਾਮ ਰਤਨ, ਕੌਂਸਲਰ ਪਰਵੀਨ ਭਾਟੀਆ, ਕੌਂਸਲਰ ਕੁਲਵੰਤ ਕੌਰ, ਸਾਬਕਾ ਕੌਂਸਲਰ ਗੁਰਦੇਵ ਕੌਰ, ਮਿੰਟੂ ਚਾਂਦਲਾ, ਅਰੁਣ ਦੀਵਾਨ, ਜਤਿੰਦਰ ਬਾਲੀ, ਹੈਪੀ, ਲਲਿਤ ਸ਼ਰਮਾ, ਨਵਦੀਪ ਤੇ ਹੋਰ ਹਾਜ਼ਰ ਸਨ।
Check Also
ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ
ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …
Punjab Post Daily Online Newspaper & Print Media