Sunday, March 22, 2026

ਬਿਨਾਂ ਮਾਸਕ ਘੁੰਮਣ ਵਾਲੇ 610 ਵਿਅਕਤੀਆਂ ਦੇ ਕਰਵਾਏ ਕੋਰੋਨਾ ਟੈਸਟ 30 ਦੇ ਕੀਤੇ ਚਲਾਨ

ਨਵਾਂਸ਼ਹਿਰ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋ ਕੋਰੋਨਾ ਮਹਾਂਮਾਰੀ ਸਬੰਧੀ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਪੁਲਿਸ ਵਲੋ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ‘ਤੇ ਘੁੰਮਣ ਵਾਲੇ 610 ਵਿਅਕਤੀਆਂ ਦੇ ਕੋਰੋਨਾ ਟੈਸਟ ਕਰਵਾਏ ਗਏ।ਜਦਕਿ ਬਿਨਾਂ ਮਾਸਕ ਘੁੰਮ ਰਹੇ 30 ਵਿਅਕਤੀਆਂ ਦੇ ਚਲਾਨ ਕੱਟੇ ਗਏ।
                            ਉਹਨਾਂ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਦੇ ਨਿਯਮਾਂ ਪ੍ਰਤੀ ਲਾਪ੍ਰਵਾਹੀ ਨਾ ਦਿਖਾਉਣ ਅਤੇ ਇਸ ਘਾਤਕ ਬੀਮਾਰੀ ਨੂੰ ਹਲਕੇ ਵਿੱਚ ਨਾ ਲੈਣ।ਜਿਲਾ ਪੁਲਿਸ ਵਲੋਂ ਸਾਂਝ ਕੇਂਦਰ ਦੀ ਮੀਡੀਆ ਵੈਨ ਇੰਚਾਰਜ਼ ਏ.ਐਸ.ਆਈ ਹੁਸਨ ਲਾਲ ਅਤੇ ਥਾਣਿਆਂ ਵਲੋ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਨੇ ਇਹ ਵੀ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਨਾਲ ਹੀ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਕੋਵਿਡ ਮੁਕਤ ਕੀਤਾ ਜਾ ਸਕੇਗਾ।

Check Also

ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ

ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …