Sunday, March 22, 2026

ਟਿਕਟ ਮਿਲਣ ਦੀ ਖੁਸ਼ੀ ’ਚ ਐਡਵੋਕੇਟ ਸ਼ਿਵ ਕਲਿਆਣ ਦਾ ਸਮਰਾਲਾ ‘ਚ ਕੀਤਾ ਨਿੱਘਾ ਸਵਾਗਤ

ਸਮਰਾਲਾ, 23 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲਈ ਅਕਾਲੀ ਬਸਪਾ ਦੇ ਗਠਜੋੜ ਤਹਿਤ ਹਲਕਾ ਬੱਸੀ ਪਠਾਣਾ ਦੀ ਸੀਟ ਬਹੁਜਨ ਸਮਾਜ ਪਾਰਟੀ ਦੇ ਹਿੱਸੇ ਆਈ ਹੈ।ਇਸ ਸੀਟ ਲਈ ਬਹੁਜਨ ਸਮਾਜ ਪਾਰਟੀ ਹਲਕਾ ਬੱਸੀ ਪਠਾਣਾਂ ਤੋਂ ਹਲਕਾ ਇੰਚਾਰਜ਼ ਐਡਵੋਕੇਟ ਸ਼ਿਵ ਕੁਮਾਰ ਕਲਿਆਣ ਨੂੰ ਉਮੀਦਵਾਰ ਐਲਾਨਿਆ ਗਿਆ ਹੈ।ਜਲੰਧਰ ਵਿਖੇ ਬਹੁਜਨ ਸਮਾਜ ਪਾਰਟੀ ਦੀ ਹਾਈ ਕਮਾਂਡ ਦੀ ਮੀਟਿੰਗ ਬਸਪਾ ਪੰਜਾਬ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵੱਖ-ਵੱਖ ਹਲਕਿਆਂ ਲਈ ਉਮੀਦਵਾਰ ਐਲਾਨ ਕੀਤੇ ਗਏ।
                     ਉਮੀਦਵਾਰ ਐਲਾਨੇ ਜਾਣ ਉੁਪਰੰਤ ਐਡਵੋਕੇਟ ਸ਼ਿਵ ਕੁਮਾਰ ਕਲਿਆਣ ਦਾ ਆਪਣੇ ਸ਼ਹਿਰ ਸਮਰਾਲਾ ਪੁੱਜਣ ‘ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਲੱਡੂ ਵੰਡੇ ਗਏ।ਸਮਰਾਲਾ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਐਡਵੋਕੇਟ ਸ਼ਿਵ ਕੁਮਾਰ ਕਲਿਆਣ ਨੇ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀ ਸਰਕਾਰ ਅਕਾਲੀ ਅਤੇ ਬਸਪਾ ਦੀ ਹੋਵੇਗੀ।ਉਨ੍ਹਾਂ ਕਿਹਾ ਕਿ ਉਹ ਭੈਣ ਮਾਇਆਵਤੀ ਅਤੇ ਪੰਜਾਬ ਦੇ ਇੰਚਾਰਜ਼ ਰਣਧੀਰ ਸਿੰਘ ਬੈਨਪਾਲ ਅਤੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਮੈਨੂੰ ਹਲਕਾ ਬੱਸੀ ਪਠਾਣਾਂ ਦੀ ਸੀਟ ਨਿਵਾਜ਼ ਕੇ ਸੇਵਾ ਦਾ ਮੌਕਾ ਦਿੱਤਾ ਹੈ।
                   ਇਸ ਮੌਕੇ ਐਡਵੋਕੇਟ ਵਿਨੈ ਕਸ਼ਅਪ, ਡਾ. ਬਲਵਿੰਦਰ ਸਿੰਘ ਕੌਂਸ਼ਲ ਹਸਪਤਾਲ, ਲਖਵੀਰ ਸਿੰਘ ਘਰਖਣਾ ਜ਼ਿਲ੍ਹਾ ਜਨਰਲ ਸਕੱਤਰ, ਬਲਵੀਰ ਸਿੰਘ ਜੀ.ਐਮ ਡਰਾਈਪੋਰਟ ਲੁਧਿਆਣਾ, ਜਸਪਾਲ ਕੁਮਾਰ, ਗੁਰਮੀਤ ਸਿੰਘ, ਪਰਵਿੰਦਰ ਸਿੰਘ ਬੱਲੀ (ਡਾ.) ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ, ਰਾਮ, ਵਿਜੈ ਕੁਮਾਰ, ਜਤਿੰਦਰ ਮਿਗਲਾਨੀ, ਨਿਰੋਤਮ ਸਿੰਘ ਬੱਬੀ, ਬਿੱਲਾ ਆਦਿ ਤੋਂ ਇਲਾਵਾ ਸਮਰਾਲਾ ਸ਼ਹਿਰ ਦੇ ਹੋਰ ਪਤਵੰਤੇ ਹਾਜ਼ਰ ਸਨ।

Check Also

ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ

ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …