Tuesday, November 24, 2026

ਨਵਜੋਤ ਸਿੱਧੂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਕਤੀ ਪ੍ਰਦਰਸ਼ਨ ਕਰਕੇ ਸਿੱਖ ਮਰਯਾਦਾ ਉਲੰਘੀ – ਬੀਬੀ ਜਗੀਰ ਕੌਰ

ਅੰਮ੍ਰਿਤਸਰ, 23 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਪੰਜਾਬ ਕਾਂਗਰਸ ਦੇ ਨਵ-ਨਿਯੁੱਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਗੁਰੂ ਘਰ ਦੀ ਮਾਣ-ਮਰਯਾਦਾ ਅਤੇ ਪ੍ਰੰਪਰਾ ਦਾ ਉਲੰਘਣ ਕਰਨ ’ਤੇ ਉਸ ਦੀ ਸਖ਼ਤ ਆਲੋਚਨਾ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਘਰ ਆਉਣ ਸਮੇਂ ਕਾਂਗਰਸ ਆਗੂਆਂ ਨੇ ਜਿਸ ਤਰ੍ਹਾਂ ਸ਼ਕਤੀ ਪ੍ਰਗਟਾਵਾ ਕੀਤਾ ਹੈ, ਉਸ ਨਾਲ ਸਿੱਖਾਂ ਸੰਗਤਾਂ ਦੀਆਂ ਭਾਵਨਾਵਾਂ ਦੁੱਖੀਆਂ ਹਨ।ਗੁਰੂ ਘਰ ਅੰਦਰ ਨਿਮਰਤਾ ਅਤੇ ਸਹਿਣਸ਼ੀਲਤਾ ਨਾਲ ਆਉਣ ਦੀ ਰਵਾਇਤ ਹੈ, ਪਰ ਸਿੱਧੂ ਸਮੇਤ ਕਾਂਗਰਸ ਵਿਧਾਇਕਾਂ ਤੇ ਕਾਂਗਰਸ ਦੇ ਅਹੁਦੇਦਾਰਾਂ ਨੇ ਪਰਕਰਮਾਂ ਅੰਦਰ ਮਰਯਾਦਾ ਦਾ ਖਿਆਲ ਨਹੀਂ ਰੱਖਿਆ।ਉਨ੍ਹਾਂ ਕਿਹਾ ਕਿ ਰਾਜਸੀ ਆਗੂਆਂ ਨੂੰ ਇਸ ਪਾਵਨ ਅਸਥਾਨ ’ਤੇ ਪੁੱਜਣ ਸਮੇਂ ਗੁਰੂ ਘਰ ਦੀਆਂ ਰਵਾਇਤਾਂ ਅਤੇ ਸਤਿਕਾਰ ਦਾ ਖਿਆਲ ਜ਼ਰੂਰ ਰੱਖਣਾ ਚਾਹੀਦਾ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …