Saturday, March 14, 2026

ਜ਼ਿਲਾ ਮੈਜਿਸਟ੍ਰੇਟ ਵਲੋਂ ਕੋਰੋਨਾ ਪਾਬੰਦੀਆਂ ’ਚ ਛੋਟਾਂ ਦੇ ਨਵੇਂ ਹੁਕਮ ਜਾਰੀ

ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵਲੋਂ ਕੋਵਿਡ-19 ਦੇ ਮੱਦੇਨਜ਼ਰ ਲਗਾਈਆਂ ਗਈਆਂ ਪਾਬੰਦੀਆਂ ਤਹਿਤ ਜ਼ਿਲਾ ਮੈਜ਼ਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਵਲੋਂ ਜ਼ਿਲੇ ‘ਚ ਕਰੋਨਾ ਦੇ ਘੱਟ ਰਹੇ ਪ੍ਰਭਾਵ ਦੇ ਮੱਦੇਨਜ਼ਰ ਕੁੱਝ ਛੋਟਾਂ ਦੇ ਨਾਲ ਪਾਬੰਦੀਆਂ 31 ਜੁਲਾਈ 2021 ਤੱਕ ਵਧਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
                      ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਤਰਾਂ ਦੇ ਇਕਠ ਕਰਨ ਲਈ ਇਨਡੋਰ ਪ੍ਰੋਗਰਾਮਾਂ/ਸਮਾਗਮਾਂ ਵਿਚ 150 ਅਤੇ ਆਊਟਡੋਰ ਪ੍ਰੋਗਰਾਮਾਂ/ਸਮਾਗਮਾਂ ‘ਚ 300 ਵਿਅਕਤੀਆਂ ਤੋਂ ਵੱਧ ਇਕੱਠ ਨਹੀਂ ਹੋਣਾ ਚਾਹੀਦਾ।ਕਲਾਕਾਰ/ਸੰਗੀਤਕਾਰ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਇਨ੍ਹਾਂ ਸਮਾਗਮਾਂ ‘ਚ ਆਪਣੇ ਫ਼ਨ ਦਾ ਮੁਜ਼ਾਹਰਾ ਕਰ ਸਕਦੇ ਹਨ।ਸਮੂਹ ਬਾਰ, ਸਿਨੇਮਾ ਹਾਲ, ਰੈਸਟੋਰੈਂਟ, ਸਪਾ, ਸਵਿਮਿੰਗ ਪੂਲ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ, ਜਿੰਮ, ਮਾਲ, ਅਜਾਇਬ ਘਰ, ਚਿੜੀਆ ਘਰ ਆਦਿ 50% ਜਗਾ ਦੀ ਸਮਰੱਥਾ ਨਾਲ ਖੁੱਲਣ ਦੀ ਆਗਿਆ ਹੋਵੇਗੀ ਅਤੇ ਸਟਾਫ਼/ਕਰਮਚਾਰੀਆਂ ਦੇ ਕੋਵਿਡ-19 ਵੈਕਸੀਨੇਸ਼ਨ ਦੀ ਘੱਟੋ-ਘੱਟ ਇੱਕ ਖੁਰਾਕ ਲਾਜ਼ਮੀ ਲੱਗੀ ਹੋਣੀ ਚਾਹੀਦੀ ਹੈ।ਇਸ ਤੋਂ ਇਲਾਵਾ ਸਵਿਮਿੰਗ ਪੂਲ, ਜਿੰਮ ਅਤੇ ਖੇਡਾਂ ਨਾਲ ਸਬੰਧਤ ਸਹੂਲਤਾਂ ਨੂੰ ਵਰਤਣ ਵਾਲੇ 18 ਸਾਲ ਤੋਂ ਜ਼ਿਆਦਾ ਉਮਰ ਦੇ ਹਰੇਕ ਵਿਅਕਤੀ ਦੇ ਕੋਵਿਡ-19 ਦੀ ਘੱਟੋ-ਘੱਟ ਇੱਕ ਡੋਜ਼ ਲੱਗੀ ਹੋਣੀ ਲਾਜ਼ਮੀ ਹੋਵੇਗੀ ਅਤੇ ਕੋਵਿਡ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਜਰੂਰੀ ਹੋਵੇਗੀ।
                 ਸਮੂਹ ਕਾਲਜ਼, ਕੋਚਿੰਗ ਸੈਂਟਰ ਅਤੇ ਹੋਰ ਉਚ ਵਿੱਦਿਅਕ ਅਦਾਰਿਆਂ ਨੂੰ ਇਸ ਸ਼ਰਤ ‘ਤੇ ਖੁੱਲਣ ਦੀ ਆਗਿਆ ਹੋਵੇਗੀ ਕਿ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ, ਵਿਦਿਆਰਥੀਆਂ ਦੇ ਕੋਵਿਡ-19 ਵੈਕਸੀਨੇਸਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਚਾਹੀਦੀਆਂ ਹਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …