Saturday, March 14, 2026

ਪਿੰਡ ਕਪਿਆਲ ਵਿਖੇ ਬੀ.ਕੇ.ਯੂ ਏਕਤਾ ਸਿੱਧੂਪੁਰ ਦੀ ਇਕਾਈ ਦਾ ਗਠਨ

ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਇਕੱਤਰਤਾ ਜਿਲ੍ਹਾ ਜਰਨਲ ਸਕੱਤਰ ਰਣ ਸਿੰਘ ਚੱਠਾ ਅਤੇ ਜਿਲ੍ਹਾ ਖਜ਼ਾਨਚੀ ਕਸ਼ਮੀਰ ਸਿੰਘ ਕਾਕੜਾ ਦੀ ਅਗਵਾਈ ਹੇਠ ਪਿੰਡ ਕਪਿਆਲ ਵਿਖੇ ਹੋਈ।ਕਿਸਾਨ ਆਗੂ ਰਣ ਸਿੰਘ ਚੱਠਾ ਵੱਲੋਂ ਕਿਸਾਨਾਂ ਨਾਲ ਭਖਦੇ ਕਿਸਾਨੀ ਮੁੱਦਿਆਂ `ਤੇ ਚਰਚਾ ਕੀਤੀ ਗਈ। ਉਨਾਂ ਕਿਹਾ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਹਰ ਰੋਜ਼ 200 ਕਿਸਾਨ ਦਿੱਲੀ ਸੰਸਦ ਅੱਗੇ ਆਪਣੀ ਸੰਸਦ ਚਲਾ ਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ।
                 ਪਿੰਡ ਇਕਾਈ ਦੀ ਸਰਬਸੰਮਤੀ ਨਾਲ ਹੋਈ ਚੋਣ `ਚ ਪ੍ਰਧਾਨ ਤੇਜਪਾਲ ਸਿੰਘ ਤੇਜਾ ਕਪਿਆਲ, ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਗੋਗੀ, ਮੀਤ ਪ੍ਰਧਾਨ ਤਰਲੋਚਨ ਸਿੰਘ, ਖ਼ਜ਼ਾਨਚੀ ਗੁਰਚਰਨ ਸਿੰਘ ਕਾਕਾ, ਜਨਰਲ ਸਕੱਤਰ ਮਜੀਦ ਮੁਹੰਮਦ ਪੱਪੂ, ਪ੍ਰੈਸ ਸਕੱਤਰ ਨਿਸ਼ਾਨ ਸਿੰਘ ਸਾਨੀ, ਹਰਜੰਟ ਸਿੰਘ, ਪ੍ਰਦੀਪ ਸਿੰਘ, ਬਲਜਿੰਦਰ ਸਿੰਘ, ਹਰਪਾਲ ਸਿੰਘ, ਰਾਜਵੀਰ ਸਿੰਘ, ਗੁਰਵਿੰਦਰ ਸਿੰਘ, ਅਵਤਾਰ ਸਿੰਘ, ਸੁਖਚੈਨ ਸਿੰਘ, ਦਵਿੰਦਰ ਸਿੰਘ, ਜਗਤਾਰ ਸਿੰਘ, ਸਗਨਪ੍ਰੀਤ ਸਿੰਘ, ਪੁਸ਼ਪਿੰਦਰ ਸਿੰਘ, ਵਿੰਦਰ ਸਿੰਘ, ਜਗਵੀਰ ਸਿੰਘ, ਰੁਪਿੰਦਰ ਸਿੰਘ, ਮਨਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ ਫੋਜੀ, ਸੋਹਣ ਸਿੰਘ ਫੋਜੀ, ਅਮ੍ਰਿਤ ਸਿੰਘ ਆਦਿ ਨੂੰ ਮੈਂਬਰ ਚੁਣਿਆ ਗਿਆ।
                 ਇਸ ਮੌਕੇ ਲਾਲੀ ਸਕਰੌਦੀ, ਗੋਬਿੰਦ ਸਿੰਘ ਜਖੇਪਲ, ਗੁਰਸੇਵਕ ਸਿੰਘ ਜਖੇਪਲ, ਦਲੇਲ ਸਿੰਘ ਚੱਠਾ ਆਦਿ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …