ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਪੰਜਾਬ ਰਾਜ ਘੱਟਗਿਣਤੀਆਂ ਕਮਿਸ਼ਨ ਪੰਜਾਬ ਦੇ ਮੈਂਬਰ ਲਾਲ ਹੁਸੈਨ ਨੇ ਕੇਂਦਰੀ ਜੇਲ ਅੰਮ੍ਰਿਤਸਰ ਵਿਖੇ ਮੁਸਲਮਾਨ
ਭਾਈਚਾਰੇ ਨਾਲ ਈਦ ਮਨਾਈ।ਜੇਲ੍ਹ ਸੁਪਰਡੈਂਟ ਹੇਮੰਤ ਸ਼ਰਮਾ ਵਲੋਂ ਮੈਂਬਰ ਲਾਲ ਹੁਸੈਨ ਨੂੰ ਜੇਲ੍ਹ ਵਿੱਚ ਮੁਸਲਮਾਨ ਭਾਈਚਾਰੇ ਅਤੇ ਘੱਟਗਿਣਤੀ ਭਾਈਚਾਰੇ ਦੇ ਲੋਕਾਂ ਨਾਲ ਮਿਲਾਇਆ ਗਿਆ।ਜਨਾਬ ਲਾਲ ਹੁਸੈਨ ਨੇ ਮੁਸਲਮਾਨ ਅਤੇ ਘੱਟਗਿਣਤੀ ਭਾਈਚਾਰੇ ਦੇ ਕੈਦੀਆਂ ਨੂੰ ਈਦ ਦੀਆਂ ਮੁਬਾਰਕਾਂ ਦਿੱਤੀਆਂ।ਕੇਂਦਰੀ ਜੇਲ ਦੇ ਸੁਪਰਡੈਂਟ ਹੇਮੰਤ ਸ਼ਰਮਾ ਤੇ ਯੂਸੁਫ ਮੁਹੰਮਦ ਨੇ ਕਮਿਸ਼ਨ ਦੇ ਮੈਂਬਰ ਲਾਲ ਹੁਸੈਨ ਨੂੰ ਸਨਮਾਨਿਤ ਕੀਤਾ ਅਤੇ ਈਦ ਮੁਬਾਰਕ ਕਹੀ।
ਇਸ ਮੌਕੇ ਪੀ.ਏ ਵਿਰਸਾ ਸਿੰਘ ਹੰਸ, ਪੀ.ਏ ਮੰਗਾ ਸਿੰਘ ਮਾਹਲਾ, ਪੀ.ਆਰ.ਓ ਜਗਦੀਸ਼ ਸਿੰਘ ਚਾਹਲ ਅਤੇ ਸਲਾਹਕਾਰ ਅਵਤਾਰ ਸਿੰਘ ਘਰਿੰਡਾ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media