ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਸਿਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ 26 ਜੁਲਾਈ ਤੋਂ 10 ਤੋਂ 12ਵੀਂ ਜਮਾਤ ਤੱਕ ਸਾਰੇ ਸਕੂਲ ਖੋੋਲਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।ਇਸ ਲਈ ਸਾਰੇ ਸਕੂਲਾਂ ਦੇ ਅਧਿਆਪਕਾਂ ਨੂੰ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲੱਗੀਆਂ ਹੋਣੀਆਂ ਚਾਹੀਦੀਆਂ ਹਨ।ਜਿਲ੍ਹਾ ਸਿਖਿਆ ਅਧਿਕਾਰੀ ਨੂੰ ਕਿਹਾ ਕਿ ਸਕੂਲਾਂ ਵਿੱਚ ਕੋਵਿਡ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਵਾਈ ਜਾਵੇ ਅਤੇ ਬੱਚਿਆਂ ਨੂੰ ਮਾਸਕ ਲਗਾ ਕੇ ਹੀ ਸਕੂਲ ਦੇ ਅੰਦਰ ਦਾਖਲੇ ਦੀ ਇਜਾਜ਼ਤ ਦਿੱਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲੇ੍ਹ ਵਿੱਚ 1859 ਦੇ ਕਰੀਬ ਆਂਗਨਵਾੜੀ ਕੇਂਦਰ ਹਨ।ਜਿੰਨਾਂ ਵਿੱਚੋਂ 349 ਕੇਂਦਰ ਪ੍ਰਾਈਵੇਟ ਇਮਾਰਤਾਂ ਵਿੱਚ ਚੱਲ ਰਹੇ ਹਨ।ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਕਿਰਾਏ ਦੀਆਂ ਬਿਲਡਿੰਗਾਂ ਵਿੱਚ ਚੱਲ ਰਹੇ ਆਂਗਨਵਾੜੀ ਕੇਂਦਰਾਂ ਨੂੰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬਦਲਿਆ ਜਾਵੇ।ਉਨ੍ਹਾਂ ਕਿਹਾ ਕਿ ਸਾਰੇ ਆਂਗਨਵਾੜੀ ਕੇਂਦਰਾਂ ਵਿੱਚ ਜਲ ਜੀਵਨ ਮਿਸ਼ਨ ਤਹਿਤ ਸਾਫ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਟਾਈਲਟ ਦੀ ਸੁਵਿਧਾ ਵੀ ਮੁਹੱਈਆਂ ਕਰਵਾਈ ਜਾ ਰਹੀ ਹੈ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …