ਕਪੂਰਥਲਾ, 24 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਮਿਤੀ 11.09.2021 ਨੂੰ ਨੈਸ਼ਨਲ ਲੋਕ ਅਦਾਲਤ ਦਾ
ਆਯੋਜਨ ਜਿਲੇ ਦੀਆਂ ਸਾਰੀਆਂ ਅਦਾਲਤਾਂ ਵਿੱਚ ਕੀਤਾ ਜਾ ਰਿਹਾ ਹੈ।ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਅਮਰਿੰਦਰ ਸਿੰਘ ਗਰੇਵਾਲ ਦੇ ਨਿਰਦੇਸ਼ਾਂ ਅਨੁਸਾਰ ਕਪੂਰਥਲਾ, ਫਗਵਾੜਾ, ਸੁਲਤਾਨਪੁਰ ਲੋਧੀ ਅਤੇ ਭੁਲੱਥ ਦੀਆਂ ਸਾਰੀਆਂ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤ ਲੱਗੇਗੀ ।
ਉਨਾਂ ਸਮੂਹ ਜੁਡੀਸ਼ੀਅਲ ਅਧਿਕਾਰੀਆਂ ਨੂੰ ਨੈਸ਼ਨਲ ਲੋਕ ਅਦਾਲਤ ਤੋਂ ਪਹਿਲਾਂ ਮਿਤੀ 6 ਤੇ 8 ਅਗਸਤ ਨੂੰ ਪ੍ਰੀ-ਲੋਕ ਅਦਾਲਤਾਂ ਦੇ ਆਯੋਜਨ ਕਰਕੇ ਵੱਧ ਤੋਂ ਵੱਧ ਕੇਸ ਨਿਪਟਾਉਣ ਲਈ ਸਾਰੀਆਂ ਅਦਾਲਤਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਨੈਸ਼ਨਲ ਲੋਕ ਅਦਾਲਤ ਦੌਰਾਨ ਕ੍ਰਿਮੀਨਲ ਕੰਪਾਊਂਡੇਬਲ ਕੋਸ, ਧਾਰਾ 138 ਐਨ.ਆਈ ਐਕਟ, ਐਮ.ਏ.ਸੀ.ਟੀ ਕੋਸ, ਵਿਵਾਹਿਕ/ਪਰਿਵਾਰਿਕ ਮਾਮਲੇ, ਲੇਬਰ ਮੈਟਰਜ਼, ਲੈਂਡ ਐਕੂਜ਼ੀਸ਼ਨ ਮੈਟਰਜ਼, ਸਿਵਲ ਕੋਸ਼, ਰੈਂਟ, ਬੈਂਕ ਰਿਕਵਰੀ, ਰੈਵਿਨਿਊ ਕੋਸ਼, ਬਿਜਲੀ ਅਤੇ ਪਾਣੀ ਬਿੱਲਾਂ ਸਬੰਧੀ, ਸਰਵਿਸ ਮੈਟਰ ਵਗੈਰਾ, ਕੋਸ ਸ਼ਾਮਿਲ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤਾਂ ਰਾਹੀਂ ਹੋਏ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੁੰਦੀ ਹੈ।ਇਸ ਦੇ ਫੈਸਲੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ।ਇਸ ਦੇ ਫੈਸਲੇ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਿਸ ਹੋ ਜਾਂਦੀ ਹੈ।ਨੈਸ਼ਨਲ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ।
ਉਨਾਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਨੂੰ ਕਾਮਯਾਬ ਬਣਾਉਣ ਲਈ ਸਮੂਹ ਇੰਸ਼ਰੈਂਸ ਕੰਪਨੀਆਂ ਅਤੇ ਬੈਂਕ ਮੈਨੇਜ਼ਰਾਂ ਨਾਲ ਮੀਟਿੰਗ ਕਰਕੇ ਕੇਸ ਲਗਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਮਹੇਸ਼ ਕੁਮਾਰ ਸ਼ਰਮਾ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਨੇ ਕਿਹਾ ਕਿ ਲੋਕ ਵੱਧ ਤੋਂ ਵੱਧ ਲੋਕ ਅਦਾਲਤ ਦਾ ਲਾਭ ਲੈਣ।
Check Also
ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …
Punjab Post Daily Online Newspaper & Print Media