Sunday, June 21, 2026

ਘਰ-ਘਰ ਰੋਜ਼ਗਾਰ ਸਕੀਮ ਤਹਿਤ ਬਲਜੀਤ ਕੌਰ ਦੀ ਚੋਣ

ਕਪੂਰਥਲਾ, 24 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀਂ ਘਰ-ਘਰ ਰੋਜ਼ਗਾਰ ਸਕੀਮ ਤਹਿਤ ਬਲਜੀਤ ਕੌਰ ਪਿੰਡ ਮੋਠਾਂਵਾਲਾ, ਜਿਲ੍ਹਾ ਕਪੂਰਥਲਾ ਦੀ ਰਹਿਣ ਵਾਲੀ ਕਾਫੀ ਲੰਮੇ ਸਮੇਂ ਤੋਂ ਬੇਰੁਜ਼ਗਾਰ ਚੱਲ ਰਹੀ ਲੜਕੀ ਨੂੰ ਰੋਜ਼ਗਾਰ ਪ੍ਰਾਪਤ ਹੋਣ ਉਪਰੰਤ ਪੰਜਾਬ ਸਰਕਾਰ ਦਾ ਤਹਿ ਦਿਲੋ ਧੰਨਵਾਦ ਕੀਤਾ ਗਿਆ। ਉਨਾਂ ਦੱਸਿਆ ਕਿ ਉਸ ਵਲੋ ਆਪਣੀ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫਤਰ ਵਿਖੇ ਯੋਗਤਾ ਅਨੁਸਾਰ ਸਾਰੇ
www.pgrkam.com ਦੀ ਵੈਬਸਾਈਟ ‘ਤੇ ਆਪਣਾ ਨਾਮ ਦਰਜ਼ ਕਰਵਾਇਆ।
                     ਉਨਾਂ ਦੱਸਿਆ ਕਿ ਉਸ ਨੂੰ 2 ਕੰਪਨੀਆਂ ਵਲੋ ਇੰਟਰਵਿਊ ਦੇਣ ਦੀ ਪੇਸ਼ਕਸ ਦਿੱਤੀ ਗਈ।ਉਸ ਦੀ ਪੁਖਰਾਜ ਕੰਪਨੀ ‘ਚ ਬਤੌਰ ਟ੍ਰੇਨੀ ਸਿਲੈਕਸ਼ਨ ਹੋਈ ਅਤੇ 15000 ਰੁਪਏ ਪ੍ਰਤੀ ਮਹੀਨਾ ਤਨਖਾਹ ਦੇਣ ਦੀ ਪੇਸ਼ਕਸ ਦਿੱਤੀ ਗਈ।ਉਨਾਂ ਸਭ ਨੂੰ ਅਪੀਲ ਕੀਤੀ ਕਿ ਜੋ ਨੋਜਵਾਨ ਰੋਜ਼ਗਾਰ ਦੀ ਭਾਲ ‘ਚ ਹਨ, ਉਹ ਆਪਣਾ ਨਾਮ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਕਪੂਰਥਲਾ ਵਿਖੇ ਜਰੂਰ ਦਰਜ਼ ਕਰਵਾਉਣ।

Check Also

ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …