ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ
26 ਤੋਂ 30 ਜੁਲਾਈ ਤੱਕ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਹਫਤਾ ਮਨਾਇਆ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਕੈਂਪ ਵਿੱਚ ਪ੍ਰਮੁੱਖ ਪ੍ਰਾਈਵੇਟ ਕੰਪਨੀਆਂ ਜਿਵੇਂ ਲਾਈਫ ਇੰਸ਼ੋਰੈਂਸ, ਅਜਾਇਲ ਹਰਬਲ, ਮੈਕਸ ਲਾਈਫ ਇੰਸੋਰੈਂਸ, ਆਕਟੁਪਸ, ਪੁਖਰਾਜ, ਐਡਮੋਨਜ, ਗੂਗਲ ਪੇਅ, ਵੈਬਰਜ਼, ਏਰੀਅਲ ਟੈਲੀਕਾਮ ਅਤੇ ਬਿਰਲਾ ਲਾਈਫ ਇੰਸ਼ੋਰੈਂਸ ਆਦਿ ਵਲੋਂ ਨੌਜਵਾਨਾਂ ਦੀ ਇੰਟਰਵਿਊ ਉਪਰੰਤ ਯੋਗ ਉਮੀਦਵਾਰਾਂ ਨੂੰ ਮੌਕੇ ‘ਤੇ ਹੀ ਆਫਰ ਲੈਟਰ ਦਿੱਤੇ ਜਾਣਗੇ।ਉਨ੍ਹਾਂ ਨੇ ਜਿਲ੍ਹੇ ਦੇ ਨੌਜਵਾਨਾਂ ਨੂੰ ਵਿਭਾਗ ਦੀ ਵੈਬਸਾਈਟ www.pgrkam.com
‘ਤੇ ਰਜਿਸਟਰ ਕਰਕੇ ਕੈਂਪ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਤਾਂ ਜੋ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਘਰ-ਘਰ ਰੋਜ਼ਗਾਰ ਦਾ ਸੁਪਨਾ ਸਾਕਾਰ ਕੀਤਾ ਜਾ ਸਕੇ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media