ਵਾਰਡ ਨੰਬਰ 14 ’ਚ ਸੀਵਰੇਜ਼ ਤੇ ਵਾਟਰ ਸਪਲਾਈ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ
ਕਪੂਰਥਲਾ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸ਼ਹਿਰ 100 ਫੀਸਦੀ
ਸੀਵਰੇਜ਼ ਤੇ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਸਾਰੇ ਪ੍ਰਾਜੈਕਟ ਜਲਦ ਮੁਕੰਮਲ ਕੀਤੇ ਜਾਣਗੇ।
ਅੱਜ ਉਨ੍ਹਾਂ ਨਗਰ ਨਿਗਮ ਕਪੂਰਥਲਾ ਦੀ ਵਾਰਡ ਨੰਬਰ 14 ਵਿੱਚ 4.50 ਕਰੋੜ ਰੁਪਏ ਦਾ ਪਾਜੈਕਟ ਵਿਚੋਂ ਪੈਣ ਵਾਲੇ ਸੀਵਰੇਜ਼ ਅਤੇ ਵਾਟਰ ਸਪਲਾਈ ਪ੍ਰੋਜੈਕਟ ਦੇ ਕੰਮ ਦੀ ਰਸਮੀ ਸ਼ੁਰੂਆਤ ਕਰਵਾ ਰਹੇ ਸਨ।ਉਨ੍ਹਾਂ ਕੰਮ ਸ਼ੁਰੂ ਕਰਵਾਉਣ ਲਈ ਕਹੀ ਨਾਲ ਟੱਕ ਲਾਉਣ ਦੀ ਰਸਮ ਕਾਂਗਰਸੀ ਆਗੂ ਗੁਲਸ਼ਨ ਅਹੂਜਾ ਤੇ ਨੇਹਾ ਆਹੂਜਾ ਪਾਸੋਂ ਕਰਵਾਈ ਗਈ।
ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕਪੂਰਥਲਾ ਸ਼ਹਿਰ ਵਿੱਚ 100 ਫੀਸਦ ਵਾਟਰ ਸਪਲਾਈ ਅਤੇ ਸੀਵਰੇਜ਼ ਪ੍ਰੋਜੇਕਟ ਲਈ 12 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਪ੍ਰਵਾਨਗੀ ਦਿੱਤੀ ਗਈ ਸੀ।ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਪਾਸ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ।ਉਨਾਂ ਕਿਹਾ ਕਿ ਵਾਰਡ ਨੰਬਰ 14 ਵਿੱਚ ਸ਼ੁਰੂ ਕੀਤੇ ਗਏ ਇਸ ਪ੍ਰੋਜੈਕਟ ਨੂੰ ਰਿਕਾਰਡ ਤਿੰਨ ਮਹੀਨੇ ਵਿੱਚ ਪੂਰਾ ਕੀਤਾ ਜਾਵੇਗਾ।ਉਨ੍ਹਾਂ ਸਮੂਹ ਕੌਂਸਲਰਾਂ ਨੂੰ ਵੀ ਕਿਹਾ ਕਿ ਉਹ ਇਸ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਇਨਵਿਜੀਲੇਟਰ ਦੀ ਭੂਮਿਕਾ ਨਿਭਾਉਣ।
ਕੌਂਸਲਰ ਵਿਕਾਸ ਸ਼ਰਮਾ ਨੇ ਵਿਧਾਇਕ ਰਾਣਾ ਗੁਰਜੀਤ ਸਿੰਘ ਦਾ ਸ਼ਹਿਰ ਦੇ ਵਿਕਾਸ ਵੱਲ ਖਾਸ ਧਿਆਨ ਦੇਣ ਲਈ ਧੰਨਵਾਦ ਕੀਤਾ।
ਇਸ ਮੌਕੇ ਡਿਪਟੀ ਮੇਅਰ ਮਾਸਟਰ ਵਿਨੋਦ ਸੂਦ, ਕੌਸਲਰ ਬਲਬੀਰ ਸਿੰਘ ਬੀਰਾ, ਮੁਕੇਸ਼ ਦੁੱਗਲ, ਵਿਕਾਸ ਆਹੂਜਾ, ਪ੍ਰਦੀਪ ਚੋਪੜਾ, ਮਨਦੀਪ, ਮੁਰਿੰਦਰ ਸਿੰਘ, ਟੀ.ਪੀ ਸਿੰਘ, ਜੇ.ਐਸ ਕਾਹਲੋਂ ਅਤੇ ਹੋਰ ਕਾਂਗਰਸੀ ਆਗੂ ਤੇ ਪਤਵੰਤੇ ਹਾਜ਼ਰ ਸਨ।
Punjab Post Daily Online Newspaper & Print Media