ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਪੁਲਿਸ ਵਿਭਾਗ ਵਿੱਚ ਸਬ-ਇੰਸਪੈਕਟਰਾਂ ਅਤੇ ਕਾਂਸਟੇਬਲਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਹੋ ਚੁੱਕਾ ਹੈ
ਅਤੇ ਭਰਤੀ ਹੋਣ ਦੇ ਚਾਹਵਾਨ ਲੜਕੇ ਲੜਕੀਆਂ ਵੱਲੋਂ ਆਨਲਾਈਨ ਫਾਰਮ ਭਰੇ ਜਾ ਰਹੇ ਹਨ।ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਭਰਤੀ ਹੋਣ ਵਾਲੇ ਚਾਹਵਾਨਾਂ ਲਈ ਫਿਜ਼ੀਕਲ ਟੈਸਟ ਲਈ ਪੁਲਿਸ ਲਾਈਨ ਅੰਮ੍ਰਿਤਸਰ ਸ਼ਹਿਰ ਵਿੱਖੇ ਟਰੇਨਰਾਂ ਵੱਲੋਂ ਟਰੇਨਿੰਗ ਦਿੱਤੀ ਜਾ ਰਹੀ ਹੈ।
ਭਰਤੀ ਹੋਣ ਵਾਲੇ ਚਾਹਵਾਨ ਲੜਕੇ/ਲੜਕੀਆਂ ਨੂੰ ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ਼ ਵੂਮੈਨ ਲਾਰੈਂਸ ਰੋਡ ਦੇ ਹਾਲ ਵਿੱਚ ਸੈਮੀਨਾਰ ਕਰਵਾਇਆ ਗਿਆ।ਜਿੱਥੇ ਭਰਤੀ ਹੋਣ ਦੇ ਕਰੀਬ 600 ਚਾਹਵਾਨ ਉਮੀਦਵਾਰ ਸੈਮੀਨਾਰ ਵਿੱਚ ਸ਼ਾਮਲ ਹੋਏ।ਲਿਖਤੀ ਟੈਸਟ ਸਬੰਧੀ ਸਲੇਬਸ ਬਾਰੇ ਜੇ.ਸੀ.ਪੀ ਅੰਮ੍ਰਿਤਸਰ ਰਾਜ ਬਚਨ ਸਿੰਘ ਸੰਧੂ ਪੀ.ਪੀ.ਐਸ ਅਤੇ ਏ.ਸੀ.ਪੀ ਫਰਾਂਸਿਕ-ਐਂਡ-ਸਾਈਬਰ ਕਰਾਇਮ ਅੰਮ੍ਰਿਤਸਰ ਡਾ: ਮਨਪ੍ਰੀਤ ਕੌਰ ਸ਼ੀਂਹਮਾਰ ਪੀ.ਪੀ.ਐਸ ਅਤੇ ਅਕੈਡਮਿਕ ਅਦਾਰਿਆਂ ਵੱਲੋਂ ਜਾਣਕਾਰੀ ਦਿੱਤੀ ਗਈ।
Check Also
ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …
Punjab Post Daily Online Newspaper & Print Media