ਕਪੂਰਥਲਾ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਬੱਚਿਆਂ ਵਿੱਚ ਖੂਨ ਦੀ ਕਮੀ ਨੂੰ ਪੂਰਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਅਨੀਮੀਆ ਮੁਕਤ ਪੰਜਾਬ
ਮੁਹਿੰਮ ਚਲਾਈ ਗਈ ਹੈ।
ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਕਿ ਇਸ ਮੁਹਿੰਮ ਤਹਿਤ ਸਿਹਤ ਵਿਭਾਗ ਕਪੂਰਥਲਾ ਵਲੋਂ ਜਿਲੇ ਵਿਚ 18 ਸਾਲ ਤੱਕ ਦੇ ਬੱਚਿਆਂ ਦੀ ਅਨੀਮੀਆ ਸਕਰੀਨਿੰਗ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ 0-18 ਸਾਲ ਤੱਕ ਦੇ ਉਨਾਂ ਬੱਚਿਆਂ ਦੀ ਪਛਾਣ ਕੀਤੀ ਜਾਵੇਗੀ, ਜਿਨਾਂ ਵਿੱਚ ਖੁਨ ਦੀ ਕਮੀ ਹੈ । ਉਨਾਂ ਦੱਸਿਆ ਕਿ ਇਸ ਸਰਵੇ ਨੂੰ ਕਰਵਾਉਣ ਦਾ ਉਦੇਸ਼ ਸਮੇਂ ਸਿਰ ਖੂਨ ਦੀ ਕਮੀ ਵਾਲੇ ਬੱਚਿਆਂ ਦੀ ਭਾਲ ਕਰਨੀ ਹੈ, ਤਾਂ ਜੋ ਸਮੇਂ ਸਿਰ ਉਨਾਂ ਦਾ ਇਲਾਜ ਸ਼ੁਰੂ ਹੋ ਸਕੇ।
ਸਿਵਲ ਸਰਜਨ ਡਾ. ਪਰਮਿੰਦਰ ਕੌਰ ਤੇ ਸਹਾਇਕ ਸਿਵਲ ਸਰਜਨ ਡਾ. ਅਨੂ ਸ਼ਰਮਾ ਨੇ ਦੱਸਿਆ ਕਿ ਇਸ ਸਕਰੀਨਿੰਗ 20 ਅਗਸਤ ਤੱਕ ਜਾਰੀ ਰਹੇਗੀ। ਉਨਾਂ ਦੱਸਿਆ ਕਿ ਅਨੀਮੀਆ ਗ੍ਰਸਤ ਬੱਚਿਆਂ ਦਾ ਸਰਬਪੱਖੀ ਵਿਕਾਸ ਰੁੱਕ ਜਾਂਦਾ ਹੈ ਤੇ ਉਹ ਥਕਾਨ, ਕਮਜ਼ੋਰੀ, ਚਿੜਚਿੜਾਪਨ, ਅੱਖਾਂ ਅਤੇ ਸਕਿਨ ਵਿੱਚ ਪੀਲੇਪਣ, ਸਾਹ ਦੀ ਤਕਲੀਫ ਦੇ ਸ਼ਿਕਾਰ ਹੋ ਜਾਂਦੇ ਹਨ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਲੱਛਣ ਨਜਰ ਆਉਣ ਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਜਾ ਕੇ ਬੱਚੇ ਦੀ ਜਾਂਚ ਕਰਵਾਈ ਜਾਵੇ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media