ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ) – ਸਿੱਖਾਂ ਦੀ ਸ਼੍ਰੋਮਣੀ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ
ਗੋਲਡਨ ਐਵਨਿਊ ਦੇ ਹੋਣਹਾਰ ਵਿਦਿਆਰਥੀਆਂ ਨੇ ਆਈ.ਸੀ.ਐਸ.ਈ ਬੋਰਡ ਵਲੋਂ ਜਾਰੀ ਕੀਤਾ ਗਿਆ ਦਸਵੀਂ ਜਮਾਤ ਦਾ ਨਤੀਜਾ 100% ਰਿਹਾ। ਸਕੂਲ ਦੇ ਮੈਂਬਰ ਇੰਚਾਰਜ਼ ਅਜੀਤ ਸਿੰਘ ਬਸਰਾ ਅਤੇ ਜਸਪਾਲ ਸਿੰਘ ਢਿੱਲੋਂ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਚੰਗੇ ਨਤੀਜਿਆਂ ਲਈ ਵਧਾਈ ਦਿੱਤੀ।ਸਕੂਲ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਦੱਸਿਆ ਕਿ ਪ੍ਰੀਖਿਆ ਵਿੱਚ ਬੈਠੇ ਸਾਰੇ 104 ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ।ਉਨ੍ਹਾਂ ਦੱਸਿਆ ਕਿ 75 ਵਿਦਿਆਰਥੀਆਂ ਨੇ ਮੈਰਿਟ ਲਿਸਟ ਵਿੱਚ ਆਪਣੀ ਜਗ੍ਹਾ ਬਣਾਈ ਹੈ ਅਤੇ ਇਨ੍ਹਾਂ ਵਿੱਚੋਂ 23 ਵਿਦਿਆਰਥੀਆਂ ਨੇ 90%ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।ਸਕੂਲ ਦੀਆਂ ਵਿਦਿਆਰਥਣਾਂ ਸੁਰਭੀ ਅਤੇ ਅਰਸ਼ਦੀਪ ਕੌਰ ਨੇ 94.2% ਲੈ ਕੇ ਪਹਿਲਾ ਸਥਾਨ, ਅਨਮੋਲਪ੍ਰੀਤ ਕੌਰ ਨੇ 93.6% ਲੈ ਕੇ ਦੂਸਰਾ ਸਥਾਨ ਅਤੇ ਅਰਸ਼ਪ੍ਰੀਤ ਕੌਰ ਨੇ 93.4% ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ।ਉਨ੍ਹਾਂ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ‘ਤੇ ਮੁਬਾਰਕਬਾਦ ਦਿੱਤੀ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media