ਸੰਗਰੂਰ, 27 (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਪਾਰਟੀ ਪੰਜਾਬ ਵਲੋਂ ਸੰਗਰੂਰ ਤੋਂ ਆਪ ਆਗੂ ਨਰਿੰਦਰ ਕੌਰ ਭਰਾਜ ਨੂੰ ਮੁੱਖ ਬੁਲਾਰਾ ਪੰਜਾਬ
ਨਿਯੁੱਕਤ ਕੀਤਾ ਹੈ।ਇਸ ਨਿਯੁਕੱਤੀ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਇਸ ਜਿੰਮੇਵਾਰੀ ਲਈ ਉਹ ਪਾਰਟੀ ਹਾਈਕਮਾਨ ਦੀ ਧੰਨਵਾਦੀ ਹੈ ਅਤੇ ਇਹ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਏਗੀ।ਨਰਿੰਦਰ ਕੌਰ ਭਰਾਜ ਨੂੰ ਸਮੂਹ ਵਰਕਰਾਂ ਨੇ ਮੁਬਾਰਕਾਂ ਦਿੱਤੀਆਂ।
ਜਿਕਰਯੋਗ ਹੈ ਕਿ ਨਰਿੰਦਰ ਕੌਰ ਭਰਾਜ ਇਸ ਸਮੇਂ ਜਿਲ੍ਹਾ ਯੂਥ ਪ੍ਰਧਾਨ ਸੰਗਰੂਰ ਦੀ ਜਿੰਮੇਵਾਰੀ ਵੀ ਨਿਭਾਅ ਰਹੀ ਹੈ ਅਤੇ ਇਸ ਤੋ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਯੂਥ ਬੁਲਾਰਾ ਪੰਜਾਬ ਦੀ ਜਿੰਮੇਵਾਰੀ ਨਿਭਾਅ ਚੁੱਕੀ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media