ਪਠਾਨਕੋਟ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਡਾ. ਸੁਖਦੇਵ ਸਿੰਘ ਸਿੱਧੂ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ
ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਮਿਸ਼ਨ “ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ” ਤਹਿਤ ਝੋਨੇ ਦੀ ਸਿੱਧੀ ਬਿਜ਼ਾਈ ਨੂੰ ਉਤਸ਼ਾਹਿਤ ਕਰਨ ਲਈ ਸਿੱਧੀ ਬਿਜ਼ਾਈ ਵਾਲੇ ਖੇਤਾਂ ਨੇੜੇ ਖੇਤ ਦਿਵਸ ਮਨਾਏ ਜਾ ਰਹੇ ਹਨ, ਜੋ 31 ਜੁਲਾਈ ਤੱਕ ਜਾਰੀ ਰਹਿਣਗੇ।ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਪਿੰਡ ਜਗਤਪੁਰ ਦੇ ਅਗਾਂਹਵਧੂ ਕਿਸਾਨ ਕੁਲਦੀਪ ਸਿੰਘ ਦੇ ਖੇਤਾਂ ਵਿੱਚ ਖੇਤ ਦਿਵਸ ਮਨਾਇਆ ਗਿਆ।ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ।ਸੁਭਾਸ਼ ਚੰਦਰ ਖੇਤੀਬਾੜੀ ਉਪ ਨਿਰੀਖਕ ਦੇ ਪ੍ਰਬੰਧਾਂ ਹੇਠ ਮਨਾਏ ਖੇਤ ਦਿਵਸ ਮੌਕੇ ਗੁਰਦਿੱਤ ਸਿੰਘ ਖੇਤੀ ਵਿਸਥਾਰ ਅਫਸਰ, ਮਿਸ ਮਨਜੀਤ ਕੌਰ, ਨਿਰਪਜੀਤ ਖੇਤੀਬਾੜੀ ਉਪ ਨਿਰੀਖਕ, ਬਲਵਿੰਦਰ ਕੁਮਾਰ, ਮਨਦੀਪ ਕੁਮਾਰ ਹੰਸ ਸਹਾਇਕ ਤਕਨਾਲੋਜੀ ਪ੍ਰਬੰਧਕ, ਸਰਪੰਚ ਗ੍ਰਾਮ ਪੰਚਾਇਤ ਜਗਤਪੁਰ ਰਵੀ ਕੁਮਾਰ, ਖੁਸ਼ਹਾਲੀ ਦੇ ਰਖਵਾਲੇ ਸੂਬੇਦਾਰ ਸਤਿਆਪਾਲ, ਜਸਬੀਰ ਸਿੰਘ, ਸੁਖਦੇਵ ਸਿੰਘ, ਦਲਬੀਰ ਸਿੰਘ, ਸਾਗਰ ਕੁਮਾਰ, ਸਮੇਤ ਵੱਡੀ ਗਿਣਤੀ ‘ਚ ਕਿਸਾਨ ਹਾਜ਼ਰ ਸਨ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਪੰਜਾਬ ਦੀ ਖੇਤੀ ਨੂੰ ਚਿਰ ਸਥਾਈ ਬਣਾਉਣ ਅਤੇ ਖੇਤੀ ਲਾਗਤ ਖਰਚੇ ਘਟਾ ਕੇ, ਸ਼ੁੱਧ ਖੇਤੀ ਆਮਦਨ ਵਿੱਚ ਵਾਧਾ ਕਰਨ ਲਈ ਜ਼ਰੂਰੀ ਹੈ ਕਿ ਫਸਲਾਂ ਦੀ ਕਾਸ਼ਤ ਦੀਆਂ ਅਜਿਹੀਆਂ ਤਕਨੀਕਾਂ ਅਪਣਾਈਆ ਜਾਣ, ਜਿੰਨਾਂ ਨਾਲ ਕੁਦਰਤੀ ਸੋਮੇ ਪਾਣੀ, ਮਿੱਟੀ ਅਤੇ ਹਵਾ ਪ੍ਰਦੂਸਿਤ ਹੋਣ ਤੋਂ ਬਚੇ ਰਹਿਣ।ਉਨਾਂ ਕਿਹਾ ਕਿ ਝੋਨੇ ਦੀ ਫਸਲ ਵਿੱਚ ਲਗਾਤਾਰ ਪਾਣੀ ਖੜਾ ਰੱਖਣ ਨਾਲ ਮੀਥੇਨ ਗੈਸ ਦਾ ਵਧੇਰੇ ਵਿਸਰਜਨ ਹੁੰਦਾ ਹੈ।ਉਨਾਂ ਕਿਹਾ ਕਿ ਜਿੰਨਾਂ ਇਲਾਕਿਆਂ ਵਿੱਚ ਵਿੱਚ ਚਾੜਾ/ਸਾਉਣ/ਜੰਗਲੀ ਝੋਨੇ ਦੀ ਸਮੱਸਿਆ ਹੋਵੇ, ਉਥੇ ਝੋਨੇ ਦੀ ਸਿੱਧੀ ਬਿਜ਼ਾਈ ਨਹੀਂ ਕਰਨੀ ਚਾਹੀਦੀ।
ਗੁਰਦਿੱਤ ਸਿੰਘ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਹਲਕੀਆਂ ਅਤੇ ਉਚੀਆਂ ਜ਼ਮੀਨਾਂ ਦੀ ਚੋਣ ਨਾਂ ਕਰੋ, ਸਿਰਫ ਭਾਰੀਆਂ ਅਤੇ ਜ਼ਰਖੇਜ਼ ਜ਼ਮੀਨਾਂ ਵਿੱਚ ਸਿੱਧੀ ਬਿਜ਼ਾਈ ਕੀਤੀ ਜਾਵੇ।
ਕਿਸਾਨ ਕੁਲਦੀਪ ਸਿੰਘ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਇਸ ਵਾਰ ਇੱਕ ਏਕੜ ਰਕਬੇ ਪਹਿਲੀ ਵਾਰ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ ਅਤੇ ਹੁਣ ਤੱਕ ਇਸ ਵਿਧੀ ਦੀ ਕਾਰਗੁਜ਼ਾਰੀ ਬੇਹਤਰ ਹੈ।ਸਰਪੰਚ ਰਵੀ ਕੁਮਾਰ ਨੇ ਪਿੰਡ ਜਗਤਪੁਰ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਲੋਂ ਲਗਾਈ ਪ੍ਰਦਰਸ਼ਨੀ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਇਸ ਵਿਧੀ ਨਾਲ ਕੁਦਰਤੀ ਸੋਮੇ ਖਾਸ ਕਰਕੇ ਪਾਣੀ ਬਚਾਉਣ ਵਿੱਚ ਮਦਦ ਮਿਲੇਗੀ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media